Breaking NewsD5 specialNewsPoliticsPunjab

‘ਪਾਰਟੀ ਦੇ ਮਜ਼ਬੂਤੀ ਅਤੇ 2022 ‘ਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ।  ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ।

ਹੁਣੇ-ਹੁਣੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ!ਨਹੀਂ ਖਤਮ ਹੋਵੇਗੀ MSP ?Narendra Modi

ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ।

🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |

ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ। ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button