Breaking NewsD5 specialNewsPoliticsPress ReleasePunjab

ਪਾਰਟੀ ਪੰਜਾਬ ਦੇ ਘਰ- ਘਰ ਜਾ ਕੇ ਦੱਸੇਗੀ ਕੇਜਰੀਵਾਲ ਸਰਕਾਰ ਨੇ ਕਿਸ ਤਰ੍ਹਾਂ ਬਾਬਾ ਸਾਹਿਬ ਦੇ ਸੁਫ਼ਨੇ ਨੂੰ ਕੀਤਾ ਸਾਕਾਰ : ਹਰਪਾਲ ਸਿੰਘ ਚੀਮਾ

ਬਾਬਾ ਸਾਹਿਬ ਦੇ ਸੁਫਨਿਆਂ ਨੂੰ ਕੇਵਲ ਅਰਵਿੰਦ ਕੇਜਰੀਵਾਲ ਹੀ ਪੂਰਾ ਕਰ ਸਕਦੇ ਹਨ : ਹਰਪਾਲ ਸਿੰਘ ਚੀਮਾ

-ਦੱਬੇ- ਕੁਚਲੇ ਸਮਾਜ ਲਈ ‘ਆਪ’ ਨੇ ਸ਼ੁਰੂ ਕੀਤੀ ‘ਬਾਬਾ ਸਾਹਿਬ ਦਾ ਸੁਫ਼ਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’ ਸੂਬਾ ਪੱਧਰੀ ਮੁਹਿੰਮ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ‘‘ਬਾਬਾ ਸਾਹਿਬ ਦਾ ਸੁਫ਼ਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’’ ਨਾਂਅ ’ਤੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਹੈ, ਜੋ ਗਰੀਬ ਅਤੇ ਦੱਬੇ – ਕੁਚਲੇ ਸਮਾਜ ਦੇ ਉਥਾਨ ਨੂੰ ਸਮਰਪਿਤ ਹੋਵੇਗੀ। ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਸੂਬੇ ਦੇ ਹਰੇਕ ਪਿੰਡ- ਸ਼ਹਿਰ ਦੇ ਕਸਬੇ, ਮੁਹੱਲੇ ਅਤੇ ਵਾਰਡ ਵਿੱਚ ਘਰ- ਘਰ ਜਾ ਕੇ ਲੋਕਾਂ ਨੂੰ ਦੱਸੇਗੀ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਕਿਸ ਤਰ੍ਹਾਂ ਨਾਲ ਬਾਬਾ ਸਾਹਿਬ ਦੇ ਸੁਫ਼ਨਿਆਂ ਨੂੰ ਸਾਕਾਰ ਕੀਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਬਾਬਾ ਸਾਹਿਬ ਦਾ ਸੁਫ਼ਨਾ ਸੀ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਹੱਕ ਮਿਲਣ, ਸਾਰਿਆਂ ਨੂੰ ਚੰਗੀ ਸਿੱਖਿਆ, ਇਲਾਜ ਅਤੇ ਇਨਸਾਫ਼ ਮਿਲੇ।

CM ਚੰਨੀ ਦੀ ਮੋਦੀ ਨਾਲ ਚਲਦੀ ਮੀਟਿੰਗ ਚੋਂ ਆਈ ਵੱਡੀ ਖ਼ਬਰ! D5 Channel Punjabi

ਇਹ ਇਨਸਾਫ਼ ਮਿਲੇਗਾ ਕਿਵੇ? ਜਦੋਂ ਤੱਕ ਸਮਾਜ ਦੇ ਸਾਰੇ ਲੋਕ ਸਿੱਖਿਅਤ ਅਤੇ ਤੰਦਰੁਸਤ ਨਹੀਂ ਹੋ ਜਾਂਦੇ ਅਤੇ ਉਨ੍ਹਾਂ ਨੂੰ ਬਰਾਬਰ ਰੋਜ਼ਗਾਰ ਦੇ ਮੌਕੇ ਨਹੀਂ ਮਿਲਦੇ, ਉਦੋਂ ਤੱਕ ਬਾਬਾ ਸਾਹਿਬ ਦਾ ਸੁਫ਼ਨਾ ਪੂਰਾ ਨਹੀਂ ਹੋਵੇਗਾ।’’ ਚੀਮਾ ਨੇ ਕਿਹਾ ਕਿ ਸਾਲਾਂਬੱਧੀ ਪੰਜਾਬ ਵਿੱਚ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਨੇ ਬਾਬਾ ਸਾਹਿਬ ਦੇ ਸੁਫ਼ਨਿਆ ਦੀ ਆੜ ਵਿੱਚ ਗਰੀਬ ਦਲਿਤਾਂ ਤੇ ਪਿੱਛੜੇ ਵਰਗਾਂ ਦੇ ਲੋਕਾਂ ਦਾ ਸ਼ੋਸ਼ਣ ਕੀਤ ਹੈ।ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, ‘‘ਪਾਰਟੀ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਬਰਾਬਰ ਮੌਕੇ ਦਿੱਤੇ ਹਨ। ਮੈਂ ਵੀ ਪਿੱਛੜੇ ਵਰਗ ਤੋਂ ਆਉਂਦਾ ਹਾਂ ਅਤੇ ਪਾਰਟੀ ਨੇ ਮੈਨੂੰ ਵਿਰੋਧੀ ਧਿਰ ਦੇ ਨੇਤਾ ਬਣਾ ਕੇ ਸਾਬਤ ਕਰ ਦਿੱਤਾ ਕਿ ਪੰਜਾਬ ਵਿੱਚ ਹੋਰ ਪਾਰਟੀਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਭੇਦਭਾਵ ਲਈ ਕੋਈ ਥਾਂ ਨਹੀਂ ਹੈ।’’

ਮੀਤ ਹੇਅਰ Vs ਰਾਜਾ ਵੜਿੰਗ, ਦਿੱਤਾ ਠੋਕਵਾ ਜਾਵਬ || D5 Channel Punjabi

ਇਸ ਮੌਕੇ ਵਿਧਾਇਕਾ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ, ‘‘ਆਜ਼ਾਦੀ ਤੋਂ ਬਾਅਦ ਕਿਸੇ ਵੀ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦਾ ਕੰਮ ਨਹੀਂ ਕੀਤਾ, ਪਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ, ਸਿਹਤ ਦੇ ਨਾਨ- ਨਾਲ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਬਾਬਾ ਸਾਹਿਬ ਦੇ ਸੁਫਨਿਆਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਹੈ। ਪਿੱਛੜੇ ਸਮਾਜ ਦੇ ਸਾਰੇ ਬੱਚਿਆਂ ਨੂੰ ਦਿੱਲੀ ਵਿੱਚ ਵਜ਼ੀਫ਼ਾ ਮਿਲਦਾ ਹੈ।’’ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ‘ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ’ ਦੇ ਸੁਫ਼ਨੇ ਨੂੰ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਬੁਰੀ ਤਰ੍ਹਾਂ ਦਬਾਅ ਦਿੱਤਾ ਹੈ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਤਾਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਚਹੇਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਰਲਸ਼ਿਪ ’ਚ ਘੋਟਾਲਾ ਕਰਕੇ ਸੈਂਕੜੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ।

ਤਿਆਰ ਹੋ ਜਾਣ ਕਿਸਾਨ, ਆਵੇਗੀ ਵੱਡੀ ਖੁਸ਼ਖਬਰੀ, CM ਚੰਨੀ ਦੀ ਮੋਦੀ ਨਾਲ ਮੁਲਾਕਾਤ || D5 Channel Punjabi

ਅੱਜ ਸਥਿਤੀ ਇਹ ਹੈ ਕਿ ਦਲਿਤ ਤੇ ਪਿੱਛੜੇ ਵਰਗ ਦੇ ਲੱਖਾਂ ਵਿਦਿਆਰਥੀਆਂ ਲਈ ਪੰਜਾਬ ਦੇ ਕਾਲਜਾਂ ਨੇ ਆਪਣੇ ਦਰਵਾਜੇ ਬੰਦ ਦਿੱਤੇ ਹਨ, ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਵਜ਼ੀਫ਼ਾ ਰਾਸ਼ੀ ਹੀ ਨਹੀਂ ਦਿੱਤੀ। ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਲਿਤ ਵਰਗ ਤੋਂ ਆਉਂਦੇ ਹਨ, ਇਸ ਲਈ ਉਹ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਦੇ ਕਰੋੜਾਂ ਰੁਪਏ ਡਕਾਰਨ ਵਾਲੇ ਸਾਧੂ ਸਿੰਘ ਧਰਮਸੋਤ ਐਂਡ ਗੈਂਗ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਣ ਤਾਂ ਕਿ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ  ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਗਰੀਬ ਅਤੇ ਦਲਿਤ ਸਮਾਜ ਦੇ ਲੋਕਾਂ ਨੂੰ ਆਪਣੇ ਰਾਜਸੀ ਲਾਭ ਲਈ ਵਰਤਿਆ ਹੈ।

ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਮੰਨੀਆਂ ਮੰਗਾਂ || D5 Channel Punjabi

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੀ ਘਾਟ, ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੇ ਕਾਰਨ ਸਭ ਤੋਂ ਵੱਡਾ ਨੁਕਸਾਨ ਗਰੀਬ ਅਤੇ ਪਿੱਛੜੇ ਵਰਗ ਦੀ ਜਨਤਾ ਦਾ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਦਾ ਦਿੱਲੀ ਦੀ ਤਰਜ ’ਤੇ ਪੰਜਾਬ ਦੀ ਜਨਤਾ ਨੂੰ ਪਾਰਟੀ ਦੂਜੀ ਗਰੰਟੀ ਦੇ ਰੂਪ ਵਿੱਚ ਮੁਫ਼ਤ ਸਿਹਤ ਸੇਵਾਵਾਂ ਦੀ ਗਰੰਟੀ ਨਾਲ ਸਭ ਤੋਂ ਜ਼ਿਆਦਾ ਲਾਭ ਪੰਜਾਬ ਦੀ ਗਰੀਬ ਜਨਤਾ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ 32 ਫ਼ੀਸਦੀ ਆਬਾਦੀ ਦਲਿਤ ਹੈ, ਪਰ ਅੱਜ ਵੀ ਉਹ ਸਹੂਲਤਾਂ ਤੋਂ ਸੱਖਣੇ ਹਨ। ਸੰਨ 1984 ਤੋਂ ਲੈ ਕੇ ਅੱਜ ਤੱਕ ਜਿੰਨੀਆਂ ਵੀ ਸਰਕਾਰਾਂ ਨੇ ਪੰਜਾਬ ਵਿੱਚ ਰਾਜ ਕੀਤਾ ਹੈ, ਉਨਾਂ ਦਲਿਤ ਸਮਾਜ ਨੂੰ ਸਹੂਲਤਾਂ ਦੇਣ ਦੀ ਥਾਂ ਇਸ ਦਾ ਇਸਤਮਾਲ ਕੀਤਾ ਹੈ।

CM ਚੰਨੀ ਦਾ ਵੱਡਾ ਧਮਾਕਾ, ਮਨਾ ਲਿਆ ਨਵਜੋਤ ਸਿੱਧੂ! DGP ਬਦਲਣ ’ਤੇ ਵੱਡਾ ਫੈਸਲਾ? D5 Channel Punjabi

ਕਟਾਰੂਚੱਕ ਨੇ ਵੋਟ ਬੈਂਕ ਦੀ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਨੂੰ ਵੰਗਾਰਿਆ ਕਿ ਜਦੋਂ ਵਿਦਿਆਰਥੀਆਂ ਦਾ ਵਜ਼ੀਫ਼ਾ ਪੰਜਾਬ ਸਰਕਾਰ ਵਿੱਚ ਬੈੇਠੇ ਮੰਤਰੀਆਂ ਨੇ ਖਾਧਾ ਹੈ ਤਾਂ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਵਿੱਚ ਐਸ.ਸੀ ਸਮਾਜ ਲਈ ਸੰਘਰਸ਼ ਕੀਤਾ ਅਤੇ  ‘ਆਪ’ ਆਗੂ ਭੁੱਖ ਹੜਤਾਲ ਸਮੇਤ ਮਰਨ ਵਰਤ ’ਤੇ ਬੈਠੇ ਸਨ। ਪੰਜਾਬ ਸਰਕਾਰ ਨੂੰ ਆਮ ਆਦਮੀ ਪਾਰਟੀ ਨੇ ਐਸ.ਸੀ ਸਮਾਜ ਦੇ ਬੱਚਿਆਂ ਲਈ ਵਜ਼ੀਫ਼ੇ ਦਾ ਐਲਾਨ ਕਰਨ ਲਈ ਮਜ਼ਬੂਰ ਕਰ ਦਿੱਤਾ, ਪਰ ਇਹ ਲੜਾਈ ਹੁਣ ਵੀ ਜਾਰੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਪਰਿਵਾਰ ਨੂੰ ਬਿਜਲੀ ਦੀ ਗਰੰਟੀ ਅਤੇ ਇਸ ਦੇ ਨਾਲ ਹੀ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਏਗੀ, ਜਿਸ ਦੀ ਗਰੰਟੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਕੁੱਝ ਹੋਰ ਗਰੰਟੀਆਂ ਦਾ ਐਲਾਨ ਵੀ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button