Breaking NewsD5 specialNewsPress ReleasePunjabTop News

ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ : ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਈਸ ਮਿਲਰਜ਼ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ

ਚੰਡੀਗੜ੍ਹ : ਇਕ ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਣਾ ਯਕੀਨੀ ਬਣਾਉਣ ਲਈ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਭ੍ਰਿਸ਼ਟਾਚਾਰ ਤੋਂ ਮੁਕਤ ਨੀਤੀ ਸਾਹਮਣੇ ਲਿਆਂਦੇ ਜਾਣ ਦੀ ਮੰਗ ਤੋਂ ਇਲਾਵਾ ਪੰਜਾਬ ਅਤੇ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿੱਚ ਪ੍ਰਤੀਨਿਧੀਆਂ ਨੇ ਝੋਨੇ, ਜਿਸ ਨੂੰ ਕਿ ਕਸਟਮ ਮਿਲਿੰਗ ਲਈ ਰਾਈਸ ਮਿਲਾਂ ਵਿਖੇ ਭੰਡਾਰਨ ਕਰਕੇ ਰੱਖਿਆ ਜਾਂਦਾ ਹੈ, ਦੀ ਚੋਰੀ ਰੋਕਣ ਦੀ ਵਕਾਲਤ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਖਜਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਦਾ ਹੈ।

Majithia ਨੂੰ ਜੇਲ੍ਹ ’ਚ ਖ਼ਤਰਾ, ਅਕਾਲੀਆਂ ਨੂੰ ਪਈਆਂ ਭਾਜੜਾਂ! Sidhu ਦੀ ਅੜੀ ਗਰਾਰੀ! || D5 Channel Punjabi

ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ ਇਹ ਵੀ ਮੰਗ ਕੀਤੀ ਕਿ ਮਿਲਰਜ਼ ਦਰਮਿਆਨ ਝੋਨੇ ਦੀ ਇਕਸਾਰ ਵੰਡ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਅਲਾਟਮੈਂਟ ਕਮੇਟੀਆਂ ਵਿੱਚ ਰਾਈਸ ਮਿਲਰਜ਼ ਨੂੰ ਸਥਾਨ ਦਿੱਤਾ ਜਾਵੇ। ਮੰਤਰੀ ਨੇ ਰਾਈਸ ਮਿਲਿੰਗ ਖੇਤਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਰਾਈਸ ਮਿਲਰਜ਼ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਕ ਸੁਚੱਜੀ ਨੀਤੀ ਸਾਹਮਣੇ ਲਿਆਂਦੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਉਹਨਾਂ ਦੇ ਕੰਮਕਾਜ ਦਾ ਮੁੱਖ ਹਿੱਸਾ ਹੋਵੇਗੀ ਅਤੇ ਹੁਣ ਰਾਈਸ ਮਿਲਰਜ਼ ਦੇ ਹਿੱਤ ਸੁਰੱਖਿਅਤ ਹੱਥਾਂ ਵਿੱਚ ਹਨ।

ਕਾਂਗਰਸ ਲਊ ਹਾਰ ਦਾ ਬਦਲਾ? Navjot Sidhu ਨੇ ਛੇੜਿਆ ਘਮਾਸਾਣ, ਪਾਰਟੀ ‘ਚ ਪਿਆ ਨਵਾਂ ਭੜਥੂ || D5 Channel Punjabi

ਰਾਈਸ ਮਿਲਰਜ਼ ਦੇ ਵਫ਼ਦ ਨੇ ਇਸ ਮੌਕੇ ਮੰਤਰੀ ਦਾ ਅਹੁਦਾ ਸੰਭਾਲਣ ਲਈ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਮੁਬਾਰਕਬਾਦ ਵੀ ਦਿੱਤੀ।ਇਸ ਮੌਕੇ ਰਾਜਪੁਰਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਰਾਜੇਸ਼ ਟਿਨੀ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਬਠਿੰਡਾ, ਮਾਨਸਾ, ਰੋਪੜ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਤੋਂ ਵੀ ਐਸੋਸੀਏਸ਼ਨ ਦੇ ਪ੍ਰਤੀਨਿਧੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button