Press ReleasePunjabTop News

ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ

ਕਿਸਾਨਾਂ ਅਤੇ ਮਜ਼ਦੂਰਾਂ ਨੇ 32 ਜਨਤਕ ਮਾਈਨਿੰਗ ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਕਮਾਏ

ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ

ਚੰਡੀਗੜ੍ਹ : ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in ‘ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਕਿਸ ਦੀ ਨਜ਼ਰ ਲੱਗੀ ਪੰਜਾਬ ਨੂੰ? ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼? ਸ਼ਰੇਆਮ ਸੰਗਤ ’ਚ ਕੀਤੀ ਬੇਅਦਬੀ! | D5 Channel Punjabi

ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ।

CM Mann ਨੇ ਕਰਤੇ ਹੱਥ ਖੜੇ! ਭਰੀ ਸਟੇਜ ਤੇ ਦਿੱਤਾ ਕੋਰਾ ਜਵਾਬ! | D5 Channel Punjabi

ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

BJP ਆਗੂ ਦੇ Badal ਪਰਿਵਾਰ ’ਤੇ ਗੰਭੀਰ ਇਲਜ਼ਾਮ! ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ’ਤੇ ਸਰਕਾਰ ਨੂੰ ਦਿੱਤੀ ਵਧਾਈ!

ਇਨ੍ਹਾਂ ਟੈਂਡਰਾਂ ਦੇ ਮੁਲਾਂਕਣ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੀਤ ਹੇਅਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨਾਲ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਾਰੇ ਟੈਂਡਰਾਂ ਦਾ ਮੁਲਾਂਕਣ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਸਕੇ। ਜਿੱਥੇ ਕਿਤੇ ਵੀ ਵਿੱਤੀ ਬੋਲੀਆਂ ਵਿੱਚ ਬਰਾਬਰੀ ਹੁੰਦੀ ਹੈ, ਤਾਂ ਇਸ ਮਸਲੇ ਨੂੰ ਡਰਾਅ ਕੱਢ ਕੇ ਸੁਲਝਾਇਆ ਜਾਣਾ ਚਾਹੀਦਾ ਹੈ, ਬੋਲੀਕਾਰਾਂ ਨੂੰ ਕਾਰਵਾਈ ਨੂੰ ਰਿਕਾਰਡ ਕਰਨ ਲਈ ਆਪਣੇ ਖੁਦ ਦੇ ਕੈਮਰੇ ਲਗਾਉਣ ਦੀ ਇਜਾਜ਼ਤ ਦੇਣ ਨਾਲ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਜਨਤਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਡਰਾਅ ਕੱਢਣ ਮੌਕੇ ਮੀਡੀਆ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਚੋਰ ਨੇ ਤਾਂ ਕਮਾਲ ਹੀ ਕਰਤੀ,ਘਰੇ ਬਣਾਇਆ ਅਜਿਹਾ ਜੁਗਾੜ || D5 Channel Punjabi | Khanna Police

ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

Moose Wala ਦੇ Father ਦਾ ਸਿਆਸੀ ਧਮਾਕਾ! ਸਰਕਾਰ ਖ਼ਿਲਾਫ਼ ਕਰਤਾ ਵੱਡਾ ਐਲਾਨ! ਫਸਿਆ CM Mann | D5 Channel Punjabi

ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ। ਖਣਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button