Breaking NewsD5 specialIndiaNews

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 57,117 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ : ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਦੇਸ਼ ‘ਚ ਕੋਰੋਨਾ ਵਾਇਰਸ ਦਾ ਸੰਕਰਮਣ ਕਾਬੂ ‘ਚ ਨਹੀਂ ਆ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 57,117 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਹੁਣ ਤੱਕ 36,511 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ। ਲਗਾਤਾਰ 2 ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਅਤੇ ਇਕ ਦਿਨ ‘ਚ 36 ਹਜ਼ਾਰ ਤੋਂ ਵੱਧ ਲੋਕ ਸਿਹਤਯਾਬ ਹੋਏ ਹਨ।

ਲਓ ਜੀ!ਢੀਂਡਸਾ,ਬ੍ਰਹਮਪੁਰਾ,ਕੇਜਰੀਵਾਲ ਦਾ ਟੁੱਟਿਆ ਦਿਲ! ਸਿੱਧੂ ਦੀ ਹੋਵੇਗੀ BJP ‘ਚ ਵਾਪਸੀ? BJP ਨੇ ਖੋਲ੍ਹੇ ਦਰਵਾਜੇ!

ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ ‘ਚ ਨਵੇਂ ਮਾਮਲੇ ਵੱਧ ਆਉਣ ਨਾਲ ਸਰਗਰਮ ਮਾਮਲਿਆਂ ‘ਚ 19,785 ਦਾ ਵਾਧਾ ਹੋਇਆ ਹੈ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,65,103 ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਦੇ ਆਧਾਰ ‘ਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਇਨਫੈਕਸ਼ਨ ਦੇ 57,117 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 16,95,988 ਹੋ ਗਈ ਹੈ, ਜਦੋਂ ਕਿ 764 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਈ। ਇਸ ਮਿਆਦ ‘ਚ 36,569 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 10,94,374 ਹੋ ਗਈ ਹੈ।

Big Breaking-ਭਾਜਪਾ ਦਾ ਵੱਡਾ ਬਿਆਨ, BJP ਪੰਜਾਬ ਅਕਾਲੀਆਂ ਨਾਲ ਰਲ ਕੇ ਨਹੀਂ ਲੜੇਗੀ 2022 ਦੀਆਂ ਚੋਣਾਂ?

ਇਸ ਮਹਾਮਾਰੀ ਨਾਲ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਮਰੀਜ਼ਾਂ ਦੀ ਗਿਣਤੀ ‘ਚ 2512 ਦਾ ਵਾਧਾ ਹੋਇਆ ਹੈ, ਜਿਸ ਨਾਲ ਸਰਗਰਮ ਮਾਮਲੇ 1,50,966 ‘ਤੇ ਪਹੁੰਚ ਗਏ ਅਤੇ 265 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 14,994 ਹੋ ਗਿਆ। ਇਸ ਦੌਰਾਨ 7543 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਵੱਧ ਕੇ 2,56,158 ਹੋ ਗਈ। ਦੇਸ਼ ‘ਚ ਹੁਣ ਵੀ ਸਭ ਤੋਂ ਸਰਗਰਮ ਮਾਮਲੇ ਇਸੇ ਸੂਬੇ ‘ਚ ਹਨ। ਦੱਖਣੀ ਰਾਜ ਕਰਨਾਟਕ ‘ਚ ਇਸ ਮਿਆਦ ‘ਚ ਮਰੀਜ਼ਾਂ ਦੀ ਗਿਣਤੀ 2,305 ਵਧੀ ਹੈ ਅਤੇ ਇੱਥੇ ਹੁਣ 72,013 ਸਰਗਰਮ ਮਾਮਲੇ ਹਨ। ਮਰਨ ਵਾਲਿਆਂ ਦਾ ਅੰਕੜਾ 84 ਵੱਧ ਕੇ 2,314 ‘ਤੇ ਪਹੁੰਚ ਗਿਆ ਹੈ। ਸੂਬੇ ‘ਚ ਹੁਣ ਤੱਕ ਕੁੱਲ 49,788 ਲੋਕ ਸਿਹਤਮੰਦ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button