PunjabTop News

ਪਿਛਲੇ 70 ਦਿਨਾਂ ਤੋਂ ਚਾਉਕੇ ਵਿਖੇ ਮੈਨੇਜਮੈਂਟ ਖਿਲਾਫ ਦਿੱਤੇ ਜਾ ਰਹੇ ਧਰਨੇ ਨੂੰ ਖਦੇੜਨ ਬਾਦ ਮਾਮਲਾ ਦਰਜ

ਪਿਛਲੇ 70 ਦਿਨਾਂ ਤੋਂ ਆਦਰਸ਼ ਸਕੂਲ ਚਾਉਕੇ ਵਿਖੇ ਮੈਨੇਜਮੈਂਟ ਖਿਲਾਫ ਅਧਿਆਪਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਬੀਤੇ ਦਿਨ ਪੁਲਿਸ ਨੇ ਲਾਠੀਚਾਰਜ ਕਰਕੇ ਜ਼ਬਰਦਸਤੀ ਖਦੇੜ ਦਿੱਤਾ, ਜਿਸ ਦੀ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਧਰਨਾਕਾਰੀਆਂ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਸਕੂਲ ਵਿੱਚੋਂ ਅਧਿਆਪਕਾਂ ਨੂੰ ਫਾਰਗ ਕਰਨ ਦੇ ਵਿਰੋਧ ਵਿੱਚ ਫਾਰਗ ਕੀਤੇ ਗਏ ਅਧਿਆਪਕਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਕੂਲ ਅੱਗੇ ਪਿਛਲੇ ਕਰੀਬ ਦੋ ਮਹੀਨੇ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਬੀਤੇ ਦਿਨ ਪ੍ਰਦਰਸ਼ਨਕਾਰੀਆਂ ਨੇ ਸਕੂਲ ਸਟਾਫ ਨੂੰ ਅੰਦਰ ਬੰਦ ਕਰਕੇ ਸਕੂਲ ਨੂੰ ਜਿੰਦਾ ਲਗਾ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਪੁਲਿਸ ਵੱਲੋਂ ਧਰਨਾਕਾਰੀਆਂ ਨੂੰ ਉਠਾਉਣ ਲਈ ਆਪਣੇ ਹਿਰਾਸਤ ਵਿੱਚ ਲੈ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button