IndiaTop News

ਪਿਸ਼ਾਬ ਘਟਨਾਂ ਮਾਮਲੇ ‘ਚ Air India ‘ਤੇ ਕਾਰਵਾਈ, DGCA ਨੇ ਲਗਾਇਆ 30 ਲੱਖ ਦਾ ਜੁਰਮਾਨਾ

ਡੀਜੀਸੀਏ ਨੇ 26 ਨਵੰਬਰ 2022 ਨੂੰ ਏਅਰ ਇੰਡੀਆ ਦੀ ਫਲਾਈਟ ਵਿੱਚ ਪਿਸ਼ਾਬ ਦੀ ਘਟਨਾ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਪਾਇਲਟ ਦਾ ਲਾਇਸੈਂਸ ਵੀ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਏਅਰ ਇੰਡੀਆ ਦੀ ਫਲਾਈਟ ਸਰਵਿਸਿਜ਼ ਦੇ ਡਾਇਰੈਕਟਰ ਨੂੰ ਵੀ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।26 ਨਵੰਬਰ 2022 ਨੂੰ ਏਅਰ ਇੰਡੀਆ ਦੇ ਜਹਾਜ਼ ਵਿੱਚ ਬਜ਼ੁਰਗ ਮਹਿਲਾ ਯਾਤਰੀ ਦੇ ਸਾਹਮਣੇ ਅਸ਼ਲੀਲ ਹਰਕਤ ਕਰਨ ਅਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹੈ। ਮੁਲਜ਼ਮ ਕਈ ਦਿਨਾਂ ਤੋਂ ਫਰਾਰ ਸੀ। ਪੁਲਸ ਨੇ ਦੋਸ਼ੀ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ। ਸ਼ੰਕਰ ਮਿਸ਼ਰਾ ਨੇ ਸ਼ਰਾਬ ਪੀ ਕੇ ਔਰਤ ਨਾਲ ਗੰਦੀ ਹਰਕਤ ਕੀਤੀ ਸੀ। ਇਸ ਮਾਮਲੇ ‘ਤੇ ਕਈ ਨੇਤਾਵਾਂ ਨੇ ਪ੍ਰਤੀਕਿਰਿਆ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button