Breaking NewsD5 specialNewsPress ReleasePunjabTop NewsUncategorized

ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ : ਭਾਂਬਰੀ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ : ਭਾਂਬਰੀ

ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੇ ਚੈੱਕ ਵੰਡੇ

ਫ਼ਤਹਿਗੜ੍ਹ ਸਾਹਿਬ : ਪਿੰਡਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 08 ਲੱਖ ਰੁਪਏ ਦੇ ਚੈਕ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਮਹਿਮੂਦਪੁਰ ਸੋਢੀਆਂ ਦੀ ਐਸ.ਸੀ. ਕਮਿਸਊਨਿਟੀ ਸੈਂਟਰ ਲਈ 02 ਲੱਖ ਰੁਪਏ, ਪ੍ਰਿੰਡ ਤੁਰਾਂ ਦੇ ਸਰਕਾਰੀ ਮਿਡਲ ਸਕੂਲ ਵਿੱਚ ਵਾਧੂ ਕਮਰੇ, ਲੜਕੀਆਂ ਲਈ ਵੱਖਰਾ ਪਖਾਨਾ ਬਣਾਉਣ ਲਈ 02 ਲੱਖ ਰੁਪਏ, ਪਿੰਡ ਕਲਾਲ ਮਾਜਰਾ ਦੇ ਗੰਦੇ ਪਾਣੀ ਦੀ ਨਿਕਾਸੀ ਲਈ 02 ਲੱਖ ਰੁਪਏ ਅਤੇ ਭਾਵਲਪੁਰ ਟਰੱਸਟ ਦੇ ਕਮਿਊਨਿਟੀ ਸੈਂਟਰ ਦਾ ਨਿਰਮਾਣ ਲਈ 02 ਲੱਖ ਰੁਪਏ ਖਰਚ ਕੀਤੇ ਜਾਣਗੇ।

BIG BREAKING ਡੇਰਾ ਸਿਰਸਾ ਪਹੁੰਚੀ SIT, ਵੱਡੀ ਕਾਰਵਾਈ, ਬੇਅਦਬੀ ‘ਤੇ ਖੁਲਾਸੇ ! D5 Channel Punjabi

ਭਾਂਬਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਭਲਾਈ ਲਈ ਰੇਤ ਤੇ ਬਜਰੀ ਦੇ ਭਾਅ 5.50 ਰੁਪਏ ਕਰਨ, ਬਿਜਲੀ ਦੀਆਂ ਦਰਾਂ ਵਿੱਚ ਕਟੋਤੀ ਕਰਨੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣੇ, ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਬਿਲ ਮੁਆਫ ਕਰਨ ਵਰਗੀਆਂ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਸ ਤਰ੍ਹਾਂ ਤੇਜੀ ਨਾਲ ਲੋਕਾਂ ਦੀ ਭਲਾਈ ਲਈ ਐਲਾਨ ਕੀਤੇ ਜਾ ਰਹੇ ਹਨ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਚਹੁ ਤਰਫਾ ਵਿਕਾਸ ਕਰਵਾਇਆ ਜਾ ਰਿਹਾ ਹੈ।

BIG NEWS ਕਾਂਗਰਸ ‘ਚ ਫਿਰ ਪਿਆ ਘਮਾਸਾਣ, ਵਿਰੋਧੀ ਹੋਏ ਬਾਗੋਬਾਗ D5 Channel Punjabi

ਚੇਅਰਮੈਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ 2022 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਵੇਖ ਕੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਕਾਂਗਰਸ ਦਾ ਹੱਥ ਫੜ ਰਹੇ ਹਨ ਜਿਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ। ਇਸ ਮੌਕੇ ਮਹਿਮਦਪੁਰ ਸੋਢੀਆਂ ਦੀ ਸਰਪੰਚ ਸ਼ਰਨਜੀਤ ਕੌਰ ਸੇਖੋਂ, ਪੰਚ ਰਜਨੀ ਸੋਢੀ, ਮੇਵਾ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਕਰਮਜੀਤ ਕੌਰ, ਹਰਵਿੰਦਰ ਸਿੰਘ, ਪਵਨਜੀਤ ਸਿੰਘ ਸੋਢੀ, ਗੁਰਸਾਹਿਬ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button