Breaking NewsD5 specialNewsPunjab

ਪਿੰਡ ਤੁੰਗਾ ਦੇ ਮ੍ਰਿਤਕ ਕਿਸਾਨ ਦਾ ਹੋਇਆ ਅੰਤਿਮ ਸੰਸਕਾਰ

ਪਟਿਆਲਾ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹੇ ਕਿਸਾਨ ਧੰਨਾ ਸਿੰਘ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਤੁੰਗਾਂ ਵਿਖੇ ਕਰ ਦਿੱਤਾ ਗਿਆ ਹੈ ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੀ ਏ ਚਰਨਜੀਤ ਵਾਤਿਸ਼,  ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ, ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਦੇਵਮਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਯੁਨੀਅਨ ਦੇ ਹੋਰ ਆਗੂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ.ਅੰਦੋਲਨ ਦੌਰਾਨ ਵਾਪਰਿਆ ਵੱਡਾ ਭਾਣਾ?

ਇਸ ਮੌਕੇ ਵੱਖ-ਵੱਖ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਕਿਹਾ ਕਿ ਸਰਕਾਰ ਵੱਲੋਂ 5 ਲੱਖ ਰੁਪਏ ਦੀ ਮਾਲੀ ਮਦਦ ਤੋਂ ਇਲਾਵਾ ਹਰ ਸੰਭਵ ਮਦਦ  ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button