Press ReleaseBreaking NewsD5 specialNewsPunjab
ਪਿੰਡ ਸੌਂਢਾ ਵਿਖੇ 72.14 ਲੱਖ ਦੀ ਲਾਗਤ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕਾਂ ਨੂੰ ਸਮਰਪਿਤ

– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ ਤਹਿਤ ਕੀਤਾ ਗਿਆ ਉਪਰਾਲਾ
– ਵਿਧਾਇਕ ਨਾਗਰਾ ਨੇ ਕੀਤਾ ਟੈਂਕੀ ਦਾ ਕੀਤਾ ਉਦਘਾਟਨ
ਸੌਂਢਾ,(ਫ਼ਤਹਿਗੜ੍ਹ ਸਾਹਿਬ) :ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਹਰ ਘਰ ਪਾਣੀ ਹਰ ਘਰ ਸਫਾਈ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੌਂਢਾ ਵਿਖੇ 72.14 ਲੱਖ ਦੀ ਲਾਗਤ ਨਾਲ ਬਣੀ ਪਾਣੀ ਦੀ ਟੈਂਕੀ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਮਿਸ਼ਨ ਤਹਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੈਂਕੀ ਦੇ ਬਨਣ ਨਾਲ ਲਗਭਗ 2000 ਲੋਕਾਂ ਨੂੰ ਫਾਇਦਾ ਹੋਵੇਗਾ। ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਲੋਕ ਭਲਾਈ ਨੂੰ ਹੀ ਪਹਿਲ ਦਿੱਤੀ ਹੈ ਅਤੇ ਇਹ ਮਿਸ਼ਨ ਵੀ ਪਿੰਡਾਂ ਦੇ ਲੋਕਾਂ ਦੀ ਜਰੂਰਤ ਨੂੰ ਮੁੱਖ ਰੱਖ ਕੇ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਰਾਜ ਕਰਨ ਵਾਲੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਦੋਂ ਕਿ ਉਹ ਆਪਣੇ ਆਪ ਨੂੰ ਹਮੇਸ਼ਾਂ ਪੰਥ ਹਿਤੈਸ਼ੀ ਕਹਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਵਿਖਾ ਦਿੱਤਾ ਹੈ ਕਿ ਉਹ ਪੰਥ ਦੀ ਚੜਦੀ ਕਲਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ ਜਿਸ ਦਾ ਸਬੂਤ ਫ਼ਤਹਿਗੜ੍ਹ ਸਾਹਿਬ ਵਿਖੇ ਲਗਭਗ 400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਜੌਨੀ ਖੰਨਾ, ਐਸ.ਡੀ.ਓ. ਮਨਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਸਰਪੰਚ ਦਵਿੰਦਰ ਸਿੰਘ ਜੱਲਾ, ਸਰਪੰਚ ਤੀਰਥ ਸਿੰਘ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਗੁਰਤੇਜ ਸਿੰਘ, ਸਰਪੰਚ ਕਰਮਜੀਤ ਸਿੰਘ, ਸਹਿਕਾਰੀ ਸਭਾ ਜੱਲਾ ਦੇ ਪ੍ਰਧਾਨ ਗੁਰਜੰਟ ਸਿੰਘ, ਲਖਵਿੰਦਰ ਸਿੰਘ ਫ਼ਤਹਿਪੁਰ, ਮਨਦੀਪ ਸਿੰਘ ਮਲਕੋ ਮਾਜਰਾ, ਨੰਬਰਦਾਰ ਭਰਪੂਰ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ ਜੱਸਾ ਡਾਇਰੈਕਟਰ, ਗੁਰਜੀਤ ਸਿੰਘ ਸੌਂਢਾ, ਮਲਕੀਤ ਸਿੰਘ, ਦਰਸ਼ਨ ਸਿੰਘ, ਪੰਚ ਰਣਜੀਤ ਸਿੰਘ, ਹਰਮਨਦੀਪ ਗੋਗੀ, ਜੱਗੀ ਫ਼ਤਹਿਪੁਰ ਤੋਂ ਇਲਾਵਾ ਇਲਾਕੇ ਦੇ ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ ਤੇ ਇਲਾਕੇ ਦੇ ਪੰਚ ਸਰਪੰਚ ਹਾਜਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.