‘ਪੀਐਮ ਮੋਦੀ ਨੇ ਕੋਰੋਨਾ ਅੱਗੇ ਕੀਤਾ ਆਤਮ ਸਮਰਪਣ’

ਨਵੀਂ ਦਿੱਲੀ : ਪੂਰੇ ਦੁਨੀਆਂ ‘ਚ ਤਬਾਹੀ ਮਚਾਉਣ ਵਾਲੀ ਕੋਰੋਨਾ ਮਹਾਮਾਰੀ ਇਸ ਕਦਰ ਫ਼ੈਲ ਚੁੱਕੀ ਹੈ ਕਿ ਹੁਣ ਇਸ ‘ਤੇ ਕਾਬੂ ਪਾਉਣਾ ਔਖਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ‘ਤੇ ਤੰਜ ਕੱਸਣ ਤੋਂ ਪਿੱਛੇ ਨਹੀਂ ਹਟ ਰਹੀਆ। ਬੀਤੇ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਜਿਸ ਨੂੰ ਲੈ ਕੇ ਦੇਸ਼ ਦੀ ਮੁੱਖ ਧਿਰ ਕਾਂਗਰਸ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ।
ਲ਼ੋਨ ਦੀ ਕਿਸ਼ਤ ਨਹੀਂ ਭਰ ਸਕਦੇ ਲੋਕ, ਇਹਨਾਂ ਲੋਕਾਂ ਦੀ ਵੀ ਸਾਰ ਲਓ ਕੈਪਟਨ ਸਾਬ੍ਹ
ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਦੇ ਮਾਮਲੇ ‘ਤੇ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਕੇਂਦਰ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਕੋਈ ਯੋਜਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਲੱਦਾਖ ਦੀ ਗਲਵਾਨ ਘਾਟੀ ‘ਚ ਚੀਨ-ਭਾਰਤ ਦੀ ਹਿੰਸਕ ਝੜਪ ‘ਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ‘ਤੇ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਸੀ।
ਨਵਾਂ ਝਟਕਾ, ਪਾਲਤੂ ਕੁੱਤੇ ਰੱਖਣ ਦਾ ਭਰੋ ਟੈਕਸ | ਖ਼ਜ਼ਾਨਾ ਭਰਨ ਦੀ ਸਕੀਮ, ਪਰ ਅਵਾਰਾ ਕੁੱਤਿਆਂ ਦਾ ਕੋਈ ਹੱਲ ਨਹੀਂ
ਰਾਹੁਲ ਗਾਂਧੀ ਨੇ ਆਪਣੇ ਟਵੀਟ ‘ਚ ਕਿਹਾ ‘ਪ੍ਰਧਾਨ ਮੰਤਰੀ ਚੁੱਪ ਹਨ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਇਸ ਮਹਾਮਾਰੀ ਵਿਰੁੱਧ ਲੜਨ ਤੋਂ ਇਨਕਾਰ ਕਰ ਰਹੇ ਹਨ।” ਕਾਂਗਰਸ ਪ੍ਰਧਾਨ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੇਸ਼ ‘ਚ ਸਿਰਫ ਛੇ ਦਿਨਾਂ ‘ਚ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ 5 ਲੱਖ ਤੋਂ ਪਾਰ ਹੋ ਚੁੱਕਾ ਹੈ।
Covid19 is spreading rapidly into new parts of the country. GOI has no plan to defeat it.
PM is silent. He has surrendered and is refusing to fight the pandemic.https://t.co/LUn2eYBQTg
— Rahul Gandhi (@RahulGandhi) June 27, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.