Breaking NewsD5 specialIndiaNewsTop News

ਪੀਐਮ ਮੋਦੀ ਸੁਰੱਖਿਆ ਮਾਮਲਾ : ਸੋਨੀਆ ਗਾਂਧੀ ਨੇ CM ਚੰਨੀ ਨੂੰ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕਰਨ ਦੇ ਦਿੱਤੇ ਆਦੇਸ਼

ਨਵੀਂ ਦਿੱਲੀ : ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਿਲੇ ਦੀ ਸੁਰੱਖਿਆ ‘ਚ ਕੁਤਾਹੀ ਦੇ 24 ਘੰਟਿਆਂ ਬਾਅਦ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਇਸ ਸਬੰਧ ‘ਚ ਗੱਲਬਾਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਹੈ।

ਕੇਂਦਰ ਦੀ ਜਾਂਚ ਟੀਮ ਪਹੁੰਚੀ ਪੰਜਾਬ, ਹੁਣ ਹੋਊ ਰੈਲੀ ਰੱਦ ਹੋਣ ਦਾ ਖੁਲਾਸਾ! || D5 Channel Punjabi

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸੀ.ਐਮ.ਚੰਨੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਜੋ ਵੀ ਜ਼ਿੰਮੇਵਾਰ ਹੈ , ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਸੋਨੀਆ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ। ਸੀ . ਐਮ . ਚੰਨੀ ਨੇ ਇਸ ਘਟਨਾ ਦੀ ਪੂਰੀ ਜਾਣਕਾਰੀ ਸੋਨੀਆ ਗਾਂਧੀ ਨੂੰ ਵੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button