
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਆਪਣੇ 5 ਸਾਲਾਂ ਦੇ ਵਾਅਦੇ ਮਹਿਜ਼ 4 ਸਾਲਾਂ ਵਿੱਚ ਪੂਰੇ ਕਰਕੇ ਲੋਕ ਹਿੱਤਾਂ ‘ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਔਰਤਾਂ ਲਈ ਕੀਤੇ 1000 ਰੁਪਏ ਦੇ ਵਾਅਦੇ ਦੀ ਥਾਂ ਸਰਕਾਰ ਹੁਣ 1500 ਰੁਪਏ ਦੇਣ ਜਾ ਰਹੀ ਹੈ, ਪਰ ਵਿਰੋਧੀ ਪਾਰਟੀਆਂ ਇਸ ਵਿੱਚ ਵੀ ਨੁਕਸ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ।ਇਸ ਉਪਰੰਤ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




