Breaking NewsD5 specialNewsPress ReleasePunjabTop News

ਪੀ.ਏ.ਯੂ. ਦੇਸ਼ ਦੇ ਅੰਨ ਭੰਡਾਰ ਭਰਨ ਵਾਲੀ ਮਾਣਮੱਤੀ ਸੰਸਥਾ : ਰਾਜਪਾਲ

ਲੁਧਿਆਣਾ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੀ.ਏ.ਯੂ. ਦੇ ਵਿਸ਼ੇਸ਼ ਦੌਰੇ ਤੇ ਸਨ। ਉਨਾਂ ਇਸ ਦੌਰਾਨ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਇਲਾਵਾ ਨਵੀਂ ਖੇਤੀ ਸੰਬੰਧੀ ਹੋ ਰਹੇ ਤਜਰਬਿਆਂ ਦਾ ਸਰਵੇਖਣ ਵੀ ਕੀਤਾ। ਮਾਣਯੋਗ ਰਾਜਪਾਲ ਨੇ ਵਿਸ਼ੇਸ਼ ਟਿੱਪਣੀ ਵਿਚ ਯੂਨੀਵਰਸਿਟੀ ਵਲੋਂ ਦੇਸ਼ ਨੂੰ ਅੰਨ ਪੱਖੋਂ ਸਵੈ ਨਿਰਭਰ ਬਣਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

ਕੇਜਰੀਵਾਲ ਦੇ ਫੈਨ ਹੋਏ ਪੰਜਾਬ ਦੇ ਲੋਕ, 2022 ’ਚ ਬਣਾਉਣਗੇ ਆਪ ਪਾਰਟੀ ਦੀ ਸਰਕਾਰ || D5 Channel Punjabi

ਉਹਨਾਂ ਕਿਹਾ ਕਿ ਜਦੋਂ ਭਾਰਤ ਭੁੱਖਮਰੀ ਅਤੇ ਅਕਾਲ ਦਾ ਸ਼ਿਕਾਰ ਸੀ ਤਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਮਿਲ ਕੇ ਦੇਸ਼ ਲਈ ਵਾਧੂ ਅੰਨ ਪੈਦਾ ਕੀਤਾ ਅਤੇ ਸਨਮਾਨ ਨਾਲ ਸਿਰ ਉੱਚਾ ਚੁੱਕਣ ਦੇ ਮੌਕੇ ਦਿੱਤੇ । ਮਾਣਯੋਗ ਰਾਜਪਾਲ ਨੇ ਹਾੜੀ ਦੀਆਂ ਫਸਲਾਂ, ਸੁਰੱਖਿਅਤ ਖੇਤੀ, ਫਲਾਂ ਅਤੇ ਸਬਜ਼ੀਆਂ, ਬੀਜ ਉਤਪਾਦਨ, ਜੈਵਿਕ ਖੇਤੀ, ਖੇਤੀ ਬਾਇਓਤਕਨਾਲੋਜੀ, ਖੇਤੀ ਮਸ਼ੀਨਰੀ, ਖੇਤੀ ਸਾਹਿਤ ਅਤੇ ਮੁਹਾਰਤ ਵਿਕਾਸ ਪ੍ਰੋਗਰਾਮ ਤੋਂ ਇਲਾਵਾ ਖੁੰਬ ਉਤਪਾਦਨ ਤੇ ਸ਼ਹਿਦ ਮੱਖੀ ਪਾਲਣ ਸੰਬੰਧੀ ਅਤਿ ਆਧੁਨਿਕ ਤਜਰਬਿਆਂ ਨੂੰ ਵੇਖਿਆ।

Punjab News : ਲੋਕਾਂ ਦੇ ਨਿਸ਼ਾਨੇ ‘ਤੇ ਖਜ਼ਾਨਾ ਮੰਤਰੀ, ਹੋਏ ਵੱਡੇ ਖੁਲਾਸੇ | D5 Channel Punjabi

ਸ਼੍ਰੀ ਪੁਰੋਹਿਤ ਇਨਾਂ ਤਜਰਬਿਆਂ ਤੋਂ ਸੰਤੁਸ਼ਟ ਨਜ਼ਰ ਆਏ। ਉਨਾਂ ਆਸ ਪ੍ਰਗਟਾਈ ਕਿ ਪੀ.ਏ.ਯੂ. ਦੇ ਵਿਗਿਆਨੀ ਦੇਸ਼ ਦੀ ਖੇਤੀ ਨੂੰ ਦੂਜੀ ਹਰੀ ਕ੍ਰਾਂਤੀ ਵੱਲ ਲਿਜਾਣ ਵਿਚ ਸਫ਼ਲ ਹੋਣਗੇ। ਪੀ.ਏ.ਯੂ. ਦੇ  ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਮਾਣਯੋਗ ਰਾਜਪਾਲ ਦਾ ਸਵਾਗਤ ਕੀਤਾ। ਉਨਾਂ ਪੀ.ਏ.ਯੂ. ਵੱਲੋਂ ਖੇਤੀ ਖੋਜ, ਪਸਾਰ ਅਤੇ ਅਕਾਦਮਿਕ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਮਾਣਯੋਗ ਰਾਜਪਾਲ ਦਾ ਪੀ.ਏ.ਯੂ. ਆਉਣ ਤੇ ਧੰਨਵਾਦ ਕੀਤਾ।

Punjab Politics: Badal ਦੇ ਗੜ੍ਹ‘ਚ Kejriwal ਦਾ ਧਮਾਕਾ! Bhagwant Mann ਨੂੰ ਦਿੱਤੀ ਥਾਪੀ| D5 Channel Punjabi

ਇਸ ਮੌਕੇ ਪੀ.ਏ.ਯੂ. ਦੇ ਵੱਖ ਵੱਖ ਵਿਭਾਗਾਂ ਵਲੋਂ ਖੇਤੀ ਸਾਹਿਤ ਅਤੇ ਖੇਤੀ ਸੰਬੰਧੀ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਸਨ। ਮਾਣਯੋਗ ਰਾਜਪਾਲ ਜੀ ਨੇ ਇਨਾਂ ਪ੍ਰਦਰਸ਼ਨੀਆਂ ਵਿਚ ਵਿਸ਼ੇਸ਼ ਦਿਲਚਸਪੀ ਵਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ ਜੀ ਪੀ ਐੱਸ ਸੋਢੀ, ਅਪਰ ਨਿਰਦੇਸ਼ਕ ਖੋਜ ਡਾ ਗੁਰਸਾਹਬ ਸਿੰਘ ਮਨੇਸ, ਡੀਨ ਖੇਤੀ ਇੰਜਨੀਅਰਿੰਗ ਕਾਲਜ ਡਾ ਅਸ਼ੋਕ ਕੁਮਾਰ, ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਤੋਂ ਇਲਾਵਾ ਵੱਖ – ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button