Breaking NewsD5 specialNewsPunjabPunjab OfficialsTop News

ਪੀ ਐਂਡ ਜੀ ਇੰਡੀਆ ਨੇ ਬਲਬੀਰ ਸਿੱਧੂ ਨੂੰ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਲਈ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ : ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਚੈੱਕ ਸੌਂਪਿਆ।ਇਸ ਵੱਡੇ ਸਨਅੱਤਕਾਰ ਦੇ ਯਤਨਾਂ ਦੀ ਸਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਨ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੀ ਵਚਨਬੱਧਤਾ ਦੇ ਮੱਦੇਨਜ਼ਰ ਪੀ ਐਂਡ ਜੀ ਨੇ ਕੋਵਿਡ-19 ਸਬੰਧੀ ਤਿਆਰੀਆਂ ਲਈ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਅਤੇ ਇਸ ਨੇ ਸੂਬੇ ਵਿੱਚ ਲੋਕਾਂ ਨੂੰ ਕਰਿਆਨੇ ਦੀਆਂ ਕਿੱਟਾਂ, ਸੈਨੇਟਰੀ ਪੈਡ ਮੁਹੱਈਆ ਕਰਵਾ ਕੇ ਵੱਡੇ ਪੱਧਰ ‘ਤੇ ਵੀ ਯੋਗਦਾਨ ਪਾਇਆ।

ਗੱਡੀ ‘ਚ ਬੈਠ ਗਰਮ ਹੋਈ Navjot Kaur Lambi,ਫੇਰ Navjot Sidhu ਵੱਲ ਨੂੰ ਹੋਈ ਸਿੱਧੀ || D5 Channel Punjabi

ਕਮਿਊਨਿਟੀ ਪ੍ਰਤੀ ਆਪਣੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਪੀ ਐਂਡ ਜੀ ਸਾਊਥ ਏਸ਼ੀਆ ਦੇ ਗਵਰਨਮੈਂਟ ਰਿਲੇਸ਼ਨਸ ਹੈੱਡ ਸ੍ਰੀ ਸਚਿਨ ਸੈਣੀ ਅਤੇ ਪੀ ਐਂਡ ਜੀ ਵਿੱਚ ਸੀਨੀਅਰ ਮੈਨੇਜਰ ਜੀਆਰ ਸ੍ਰੀ ਜੇ.ਪੀ. ਭਾਦੋਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, ਪੀ ਐਂਡ ਜੀ ਇੰਡੀਆ ਨੇ ਸਰਕਾਰ ਅਤੇ ਰਾਹਤ ਸੰਸਥਾਵਾਂ ਦੀ ਭਾਈਵਾਲੀ ਨਾਲ ਲੋਕਾਂ ਦੀ ਭਲਾਈ ਲਈ ਆਪਣਾ ਰਾਹਤ ਪ੍ਰੋਗਰਾਮ ‘ਪੀ ਐਂਡ ਜੀ ਸੁਰੱਕਸ਼ਾ ਇੰਡੀਆ’ ਸ਼ੁਰੂ ਕੀਤਾ। ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਪੀ ਐਂਡ ਜੀ ਸਰਕਾਰ ਨੂੰ ਵਿੱਤੀ ਸਹਾਇਤਾ, ਉਤਪਾਦਾਂ, ਘਰੇਲੂ ਤੌਰ ‘ਤੇ ਬਣਾਏ ਮਾਸਕ ਅਤੇ ਸੈਨੀਟਾਈਜਰ ਦਾਨ ਕਰਕੇ ਕਮਿਊਨਿਟੀ ਦੀ ਸਹਾਇਤਾ ਕਰ ਰਿਹਾ ਹੈ।ਸਿਹਤ ਮੰਤਰੀ ਨੇ ਹੋਰ ਸਨਅਤਕਾਰਾਂ ਨੂੰ ਅੱਗੇ ਆਉਣ ਅਤੇ ਆਪਣੀ ਕਾਰਪੋਰੇਟ ਅਤੇ ਸਮਾਜਿਕ ਜ਼ਿੰਮੇਵਾਰੀ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਵੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button