Press ReleasePunjabTop News

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

ਬਿਜਲੀ ਮੰਤਰੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ :  ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇੱਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ।
ਸ਼ਹਿਰੀਆਂ ਲਈ ਮੁਸੀਬਤ, ਕਿਸਾਨਾਂ ਦਾ ਫ਼ੈਸਲਾ, ਦੁੱਧ-ਸਬਜ਼ੀਆਂ ਦੀ ਸਪਲਾਈ ਹੋਵੇਗੀ ਬੰਦ ! D5 Channel Punjabi
ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਛੇਤੀ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੈਨਸ਼ਨਰਾਂ ਦੇ ਜਾਇਜ਼ ਮਸਲੇ ਹੱਲ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਪ੍ਰਬੰਧ ਪੀ.ਐਸ.ਪੀ.ਸੀ.ਐਲ ਰਵਿੰਦਰ ਸਿੰਘ ਸੈਣੀ, ਮੈਨੇਜਰ ਆਈ.ਆਰ. ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੋਲੇਵਾਲੀ ਤੋਂ ਇਲਾਵਾ ਸਟੇਟ ਕਮੇਟੀ ਦੇ ਮੈਂਬਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button