Breaking NewsD5 specialNewsPoliticsPress ReleasePunjabTop News

ਪੀ.ਐਸ.ਪੀ.ਸੀ.ਐਲ. ਨੇ ਮੋਹਾਲੀ ਸਰਕਲ ਵਿੱਚ ਬਿਜਲੀ ਚੋਰੀ ਵਿਰੁੱਧ ਕੱਸਿਆ ਸ਼ਿਕੰਜਾ

92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਗਾਇਆ 59.11 ਲੱਖ ਰੁਪਏ ਦਾ ਜੁਰਮਾਨਾ

ਬਿਜਲੀ ਮੰਤਰੀ ਵੱਲੋਂ ਖਪਤਕਾਰਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਸ਼ਿਕਾਇਤ ਦਰਜ ਕਰਾਉਣ ਦੀ ਅਪੀਲ

ਚੰਡੀਗੜ: ਬਿਜਲੀ ਦੀ ਚੋਰੀ ਦੀਆਂ ਸ਼ਿਕਾਇਤਾਂ ਵਿਰੁੱਧ ਸਖਤੀ ਨਾਲ ਨਜਿੱਠਦਿਆਂ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਵੱਲੋਂ ਮੋਹਾਲੀ ਸਰਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ ਦੋਸ਼ ਹੇਠ 92 ਖਪਤਕਾਰਾਂ ਨੂੰ 59.11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਆਹ ਸੁਣ ਲਓ 1984 ਅਟੈਕ ਦਾ ਅੱਖਾਂ ਦੇਖਿਆ ਹਾਲ, ਫੌਜ ਦੀ ਵੱਡੀ ਪਲਾਨਿੰਗ ਹੋ ਗਈ ਸੀ ਫੇਲ | D5 Channel Punjabi

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਨੇ ਜੀਰਕਪੁਰ ਅਤੇ ਬਨੂੜ ਸਬ-ਡਵੀਜਨਾਂ ਅਧੀਨ ਪੈਂਦੇ ਕੰਡਾਲਾ, ਨਰਾਇਣਗੜ, ਢਕੌਲੀ, ਥੂਹਾ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ।

ਮੂਸੇਵਾਲਾ ਤੋਂ ਬਾਅਦ ਬਿਸ਼ਨੋਈ ਦੀ ਇਕ ਹੋਰ ਧਮਕੀ! ਫੇਰ ਲੱਗੂ ਨੰਬਰ | D5 Channel Punjabi

ਉਨਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਚੋਰੀ ਦੇ 16 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਸਮੁੱਚੀ ਕਵਾਇਦ ਦੌਰਾਨ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ 4 ਕੇਸ ਵੀ ਸਾਹਮਣੇ ਆਏ ਅਤੇ ਉਲੰਘਣਾ ਕਰਨ ਵਾਲੇ ਅਜਿਹੇ ਖਪਤਕਾਰਾਂ ਨੂੰ 16.67 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

http://ਮੂਸੇਵਾਲਾ ਮਾਮਲੇ ‘ਚ ਵੱਡੀ ਗ੍ਰਿਫਤਾਰੀ, ਹੋ ਗਿਆ ਪਰਦਾਫਾਸ਼, ਲਾਰੈਂਸ ਬਿਸ਼ਨੋਈ ਦੇ ਵੱਡੇ ਖੁਲਾਸੇ D5 Channel Punjabi

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ਅਤੇ ਨਾਲ ਹੀ 21.44 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ।

ਸਿੱਧੂ ਨੂੰ ਆਪਣੇ ਕ+ਤਲ ਦਾ ਪਹਿਲਾਂ ਹੀ ਲੱਗ ਗਿਆ ਸੀ ਪਤਾ!, ਅਮਰੀਕਾ ਤੋਂ ਮੰਗੀ ਸੀ ਆਹ ਚੀਜ਼

ਉਨਾਂ ਕਿਹਾ, “ਕੁਝ ਬਿਜਲੀ ਦੇ ਮੀਟਰ ਸੱਕੀ ਪਾਏ ਗਏ ਹਨ ਅਤੇ ਇਨਾਂ ਟੀਮਾਂ ਨੇ ਉਨਾਂ ਨੂੰ ਮੌਕੇ ‘ਤੇ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਅਤੇ ਜਰੂਰੀ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਾਲੜੂ ਡਵੀਜਨ ਅਧੀਨ ਪੈਂਦੇ ਪਿੰਡ ਸਰਸੀਣੀ, ਤੋਗਾਪੁਰ, ਲਾਲੜੂ, ਲਾਲੜੂ ਮੰਡੀ ਅਤੇ ਧੰਗੇੜਾ ਵਿਖੇ ਚੈਕਿੰਗ ਦੌਰਾਨ ਬਿਜਲੀ ਚੋਰੀ ਦੇ 19 ਮਾਮਲੇ ਅਤੇ ਅਣਅਧਿਕਾਰਤ ਬਿਜਲੀ ਦੀ ਵਰਤੋਂ ਦੇ 24 ਮਾਮਲੇ ਦਰਜ ਕੀਤੇ ਗਏ ਅਤੇ ਪੀ.ਐਸ.ਪੀ.ਸੀ.ਐਲ. ਨੇ ਇਨਾਂ ਖਪਤਕਾਰਾਂ ਨੂੰ 21 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

ਅੰਮ੍ਰਿਤਸਰ ’ਚ ਭਖਿਆ ਮਾਹੌਲ, ਫੇਰ ਜਥੇਦਾਰ ਨੇ ਸਿੱਖਾਂ ਨੂੰ ਦਿੱਤਾ ਵੱਡਾ ਸੁਨੇਹਾ | D5 Channel Punjabi

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਚੋਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਪੀ.ਐਸ.ਪੀ.ਸੀ.ਐਲ. ਨੂੰ ਦਾਗੀ ਖਪਤਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਪੱਸ਼ਟ ਹਦਾਇਤਾਂ ਹਨ।

http://BIG NEWS ਮੂਸੇਵਾਲਾ ਦਾ ਆਪਣਾ ਹੀ ਨਿਕਲਿਆ ਗੱਦਾਰ ! ਫੋਨ ਨੇ ਹੀ ਕਰਵਾਤਾ ਕਾਰਾ !D5 Channel Punjabi

ਉਨਾਂ ਦੱਸਿਆ ਕਿ ਇਨਫੋਰਸਮੈਂਟ ਅਤੇ ਡਿਸਟ੍ਰੀਬਿਊਸ਼ਨ ਵਿੰਗ ਦੀਆਂ ਟੀਮਾਂ ਪੀ.ਐਸ.ਪੀ.ਸੀ.ਐਲ ਦੇ ਸਾਰੇ ਜੋਨਾਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਸਖਤ ਕਾਰਵਾਈ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਸ. ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਅੱਗੇ ਆਉਣ।

ਜਿਸ ਸਹਾਰੇ ਖੇਤੀ ਕਰ ਰਹੇ ਹੋ, ਪਹਿਲਾਂ ਸਭ ਤੋਂ ਜਰੂਰੀ ਗੱਲਾਂ ਦਾ ਕਰ ਲਓ ਖਿਆਲ | D5 Channel Punjabi

ਖਪਤਕਾਰ ਵਟਸਐਪ ਨੰਬਰ 96461-75770 ‘ਤੇ ਅਸਲ ਜਾਣਕਾਰੀ ਦੇ ਕੇ ਚੋਰੀ ਦੇ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾ ਸਕਦੇ ਹਨ। ਹੈ। ਉਨਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button