PunjabTop News

“ਪੀ.ਸੀ.ਐੱਸ. ਪ੍ਰੀਖਿਆ ਦੇ ਮਿਹਨਤੀ ਵਿਦਿਆਰਥੀਆਂ ਨਾਲ ਸਰਾਸਰ ਧੱਕਾ-ਪ੍ਰਧਾਨ ਪਰਗਟ ਸਿੰਘ

ਪੰਜਾਬ ਸਿਵਲ ਸਰਵਿਸਿਜ਼ (PCS) ਪ੍ਰੀਖਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਉਮੀਦਵਾਰਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ।

ਸ. ਪਾਰਗਟ ਸਿੰਘ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਆਖਿਆ ਕਿ “ਪੀ.ਸੀ.ਐੱਸ. ਪ੍ਰੀਖਿਆ ਦੇ ਮਿਹਨਤੀ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਹੋਇਆ ਹੈ। ਬੱਚਿਆਂ ਨੇ ਆਪਣੀ ਜ਼ਿੰਦਗੀ ਦੇ 4-5 ਸਾਲ ਦਿਨ-ਰਾਤ ਮਿਹਨਤ ਕਰਕੇ ਤਿਆਰੀ ਵਿੱਚ ਲਾਏ ਹਨ, ਪਰ ਆਮ ਆਦਮੀ ਪਾਰਟੀ ਸਰਕਾਰ ਨੇ ਨਤੀਜਿਆਂ ਵਿੱਚ ਗੜਬੜੀ ਕਰਕੇ ਇਨ੍ਹਾਂ ਬੱਚਿਆਂ ਨਾਲ ਬੇਇਨਸਾਫ਼ੀ ਕੀਤੀ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਕਿਹਾ, “ਸਰਕਾਰ ਨੂੰ ਸੋਸ਼ਲ ਮੀਡੀਆ ‘ਤੇ ਚੁਟਕਲੇ ਸੁਣਾਉਣ ਅਤੇ ਫ਼ਰਜ਼ੀ ਵਾਹ-ਵਾਹ ਖੱਟਣ ਨਾਲੋਂ ਨੌਜਵਾਨਾਂ ਦੀ ਅਸਲ ਪੀੜ ਸੁਣਨੀ ਚਾਹੀਦੀ ਹੈ। ਪੰਜਾਬ ਨੂੰ ਲੁੱਟਣ ਵਾਲਾ ਅਸਲੀ ਠੱਗਾਂ ਦਾ ਟੋਲਾ ਤਾਂ ਦਿੱਲੀ ਤੋਂ ਆਏ ਇਨ੍ਹਾਂ ਧਾੜਵੀਆਂ ਦਾ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button