PunjabTop News

ਪੁਰਾਣੀ ਪੈਨਸ਼ਨ ਬਹਾਲੀ ਤੇ ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਮਾਮਲੇ ‘ਤੇ ਕੋਰੀ ਨਾਂਹ ਕਰ ਦਿੱਤੀ ਹੈ। ਕੇਂਦਰ ਨੇ ਕਿਹਾ ਹੈ ਕਿ OPS ਸਕੀਮ ਨੂੰ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨਪੀਐਸਫੰਡ ਵੀ ਸੂਬਿਆਂ ਨੂੰ ਵਾਪਸ ਨਹੀਂ ਕੀਤਾ ਜਾਵੇਗਾ।ਲੋਕ ਸਭਾ ਸੈਸ਼ਨ ਵਿੱਚ ਮੈਂਬਰ ਪਾਰਲੀਮੈਂਟ ਅਸਾਸੁਦੀਨ ਓਵੈਸ਼ੀ ਨੇ ਕੇਂਦਰ ਸਰਕਾਰ ਤੋਂ ਅਤੇ ਨੂੰ ਲੈ ਕੇ ਸਵਾਲ ਕੀਤਾ ਸੀ, ਜਿਸਦਾ ਵਿੱਤ ਰਾਜ ਮੰਤਰੀ ਭਾਗਵਤ ਕਰਾੜ ਨੇ ਜਵਾਬ ਦਿੱਤਾ।ਕੇਂਦਰ ਦੇ ਜਵਾਬ ਤੋਂ ਇਸ ਤਰ੍ਹਾਂ ਜਾਪਦਾ ਹੈ ਕਿ ਅਜੇ ਤੱਕ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਨੇ ਹੀ ਐਨਪੀਐਸ ਫੰਡ ਲਈ ਕੇਂਦਰ ਤੱਕ ਪਹੁੰਚ ਕੀਤੀ ਹੈ, ਜਦਕਿ ਪੰਜਾਬ ਨੇ ਕੋਈ ਪ੍ਰਪੋਜਲ ਨਹੀਂ ਭੇਜੀ। ਐਨਪੀਐਸ ਵਿੱਚ ਪੰਜਾਬ ਦਾ ਕੁੱਲ ਫੰਡ 16 ਹਜ਼ਾਰ 746 ਕਰੋੜ ਰੁਪਏ ਹੈ।ਜਿ਼ਕਰਯੋਗ ਹੈ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ। ਪਰੰਤੂ ਹੁਣ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਤੋਂ ਸਾਫ ਇਨਕਾਰ ਕਾਰਨ ਮਾਮਲਾ ਖਟਾਈ ਵਿੱਚ ਪੈ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮ ਇਸ ਤੋਂ ਮੁੜ ਵਾਂਝੇ ਹੁੰਦੇ ਨਜ਼ਰ ਆ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button