PunjabPunjabTop News

ਪੁਲਸ ਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ

ਪੱਟੀ ਦੇ ਪਿੰਡ ਮੁਠੀਆ ਵਾਲਾ ਕੋਲ ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਲਗਾਤਾਰ ਇਨ੍ਹਾਂ ਬਦਮਾਸ਼ਾਂ ਦੀ ਭਾਲ ਕਰ ਰਹੀ ਸੀ। ਜਦੋਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਦੀ ਟੀਮ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਇਸ ਮੁਕਾਬਲੇ ‘ਚ ਗੋਲੀ ਲੱਗਣ ਨਾਲ ਇਕ ਅਪਰਾਧੀ ਜ਼ਖਮੀ ਹੋ ਗਿਆ ਹੈ।

ਜ਼ਿਲ੍ਹੇ ‘ਚ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਕਾਰੋਬਾਰੀਆਂ ਤੋਂ ਲਗਾਤਾਰ ਫ਼ੋਨ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਸਨ। ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ ‘ਤੇ ਗੋਲੀਆਂ ਵੀ ਚਲਾਈਆਂ ਸਨ, ਜਿਸ ਤੋਂ ਬਾਅਦ ਪੁਲਸ ਦੋਵਾਂ ਦੀ ਭਾਲ ਕਰ ਰਹੀ ਸੀ। ਫੜੇ ਗਏ ਦੋਸ਼ੀਆਂ ਦੀ ਪਛਾਣ ਪਵਨਦੀਪ ਸਿੰਘ ਅਤੇ ਕੋਮਲਦੀਪ ਸਿੰਘ ਵਜੋਂ ਹੋਈ ਹੈ। ਇਕ ਅਪਰਾਧੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਦੂਜੇ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button