ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕੀਤੀ ਹੈ। ਜਿਸ ਵਿੱਚ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇੱਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.