
ਪੰਜਾਬ ਵਿਜੀਲੈਂਸ ਬਿਊਰੋ ਜੋ ਕਿ ਲਗਾਤਾਰ ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਕਰਦੇ ਹੋਏ ਨਜ਼ਰ ਆ ਰਿਹਾ ਹੈ। ਇਸ ਲੜੀ ਦੇ ਤਹਿਤ 30 ਜੂਨ ਨੂੰ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ‘ਚ ਤੈਨਾਤ ਹਵਲਦਾਰ ਮਨਦੀਪ ਸਿੰਘ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵੀ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਨਾਲ ਲਿਪਤ ਮੁਲਾਜ਼ਮਾਂ ਉੱਤੇ ਸਖਤ ਐਕਸ਼ਨ ਹੋਏਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਇਹ ਪੁਲਿਸ ਕਰਮਚਾਰੀ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ।ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਇਲਜ਼ਾਮ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ ₹30,000 ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਆਰਮਜ਼ ਐਕਟ ਹੇਠ ਝੂਠੀ ਐੱਫ.ਆਈ.ਆਰ. (FIR) ਦਰਜ ਕਰਨ ਦੀ ਧਮਕੀ ਦਿੱਤੀ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਹਵਲਦਾਰ ਮਨਦੀਪ ਸਿੰਘ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਮੌਕੇ ‘ਤੇ ਹੀ ਉਸ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.