Breaking NewsD5 specialIndiaNewsPoliticsPunjab

”ਪੁਲਿਸ ਤੇ ਡਾਕਟਰਾਂ ਵਾਂਗ ਹੀ ਲੋਕਾਂ ਲਈ ਜਾਨ ਜੋਖ਼ਮ ‘ਚ ਪਾ ਕੇ ਡਿਊਟੀ ਕਰ ਰਹੇ ਨੇ ਮੀਡੀਆ ਕਰਮੀ”

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਸ਼ਨੀਵਾਰ ਦੀ ਸ਼ਾਮ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ‘ਆਪ’ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਨ ਅਰੋੜਾ ਨੇ ਚੰਡੀਗੜ੍ਹ ਪੁਲਿਸ ਵੱਲੋਂ ਡਿਊਟੀ ਤੋਂ ਘਰ ਪਰਤ ਰਹੇ ਪੱਤਰਕਾਰ ਨਾਲ ਕੀਤੇ ਦੁਰਵਿਵਹਾਰ ਨੂੰ ਗੈਰ-ਜਿੰਮੇਵਾਰਨਾ ਅਤੇ ਮੰਦਭਾਗਾ ਕਿਹਾ।

PUNJAB POLICE BREAKING NEWS : POLICE ‘ਤੇ ਹਮਲਾ, ਲੋਕਾਂ ਨੇ ਕੀਤੀ ਕੁੱਟਮਾਰ! | Police Vs People(Today)

ਭਗਵੰਤ ਮਾਨ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ‘ਚ ਚੰਡੀਗੜ੍ਹ ਦੀ ਪੁਲਸ ਕੋਲੋਂ ਇੱਕ ਸੀਨੀਅਰ ਪੱਤਰਕਾਰ ਨਾਲ ਅਜਿਹੀ ਬਦਸਲੂਕੀ ਦੀ ਉਮੀਦ ਨਹੀਂ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱਧ ਜਿਸ ਤਰਾਂ ਗਰਾਊਂਡ ਜ਼ੀਰੋ ‘ਤੇ ਪੁਲਿਸ ਪ੍ਰਸ਼ਾਸਨ, ਡਾਕਟਰ ਅਤੇ ਹੋਰ ‘ਯੋਧੇ’ ਲੜ ਰਹੇ ਉਸੇ ਤਰਾਂ ਪੱਤਰਕਾਰ ਵੀ ਆਪਣੀ ਜਾਨ ਜੋਖ਼ਮ ‘ਚ ਪਾ ਕੇ ਡਿਊਟੀਆਂ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ-ਮੁਸੀਬਤਾਂ ਨੂੰ ਸਰਕਾਰ ਤੱਕ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼, ਨੀਤੀਆਂ ਅਤੇ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਉਣ ਲਈ ਮੀਡੀਆ ਵੱਡੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਅਜਿਹੇ ਹਾਲਤ ‘ਚ ਜੇਕਰ ਪੁਲਸ-ਪ੍ਰਸ਼ਾਸਨ ਪੱਤਰਕਾਰਾਂ ਨਾਲ ਬਦਸਲੂਕੀ ਕਰਦਾ ਹੈ, ਤਾਂ ਬਹੁਤ ਹੀ ਮੰਦਭਾਗਾ ਹੈ।

LIVE 🔴Today News | What will remain open across India from 20 April | 20 अप्रैल 2020 की ताजा खबरें

ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਘਟਨਾ ਦੀ ਨਿੰਦਿਆਂ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਹ ਮਸਲਾ ਚੰਡੀਗੜ੍ਹ ਪ੍ਰਸ਼ਾਸਨ ਕੋਲ ਉਠਾਉਣ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਔਖੀ ਘੜੀ ‘ਚ ਜਿੱਥੇ ਸਰਕਾਰ ਨੂੰ ਮੀਡੀਆ ਹਾਊਸਾਂ ਲਈ ਵਿਸ਼ੇਸ਼ ਵਿੱਤੀ ਮਦਦ ਦੀ ਮੰਗ ਕੀਤੀ ਅਤੇ ਕਿਹਾ ਕਿ ਮੀਡੀਆ ਹਾਊਸਾਂ ਨੂੰ ਮਾਲੀ ਸੰਕਟ ‘ਚੋਂ ਉਭਾਰਨ ਅਤੇ ਵੱਡੇ ਪੱਧਰ ‘ਤੇ ਨੌਕਰੀਆਂ ਬਚਾਉਣ ਲਈ ਸਰਕਾਰਾਂ ਅੱਗੇ ਆਉਣ। ਉੱਥੇ ਨਾਲ ਹੀ ਇਸ ਸਮੇਂ ਡਿਊਟੀ ‘ਤੇ ਤੈਨਾਤ ਸਾਰੇ ਮੀਡੀਆ ਕਰਮੀਆਂ ਨੂੰ ਇੱਕ ਕਰੋੜ ਰੁਪਏ ਦੇ ਬੀਮਾ ਕਵਰ ਦੀ ਮੰਗ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button