Breaking NewsD5 specialNewsPress ReleasePunjab

ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਹੋਏ ਬੇਰੁਜਗਾਰ ਅਧਿਆਪਕਾਂ ਨੂੰ ਮਿਲਣ ਪਹੁੰਚੇ ਵਿਧਾਇਕ ਮੀਤ ਹੇਅਰ

ਕੈਪਟਨ ਦੇ ਰਾਜ ਵਿਚ ਨੌਜਵਾਨ ਸਮੇਤ ਹਰ ਵਰਗ ਦੁੱਖੀ, 2022 ਦੀਆਂ ਚੋਣਾਂ ਵਿਚ ਲਵਾਂਗੇ ਹਿਸਾਬ
ਦੇਸ਼ ਦੇ ਅੰਨਦਾਤਾ ਤੋਂ ਬਾਅਦ ਰਾਸ਼ਟਰ ਨਿਰਮਾਤਾ ਦੀ ਕੁੱਟਮਾਰ ਅਤਿ ਨਿੰਦਣਯੋਗ

ਪਟਿਆਲਾ:ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਨੌਜਵਾਨਾਂ ਉੱਤੇ ਪੁਲਿਸ ਦੁਆਰ ਵਹਿਸ਼ਿਆਨਾ ਢੰਗ ਨਾਲ ਲਾਠੀਚਾਰਜ ਕਰਕੇ ਜਖਮੀ ਕੀਤੇ ਅਧਿਆਪਕਾਂ ਨੂੰ ਬਰਨਾਲਾ ਤੋਂ ਵਿਧਾਇਕ ਅਤੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਮਿਲਣ ਪਹੁੰਚੇ ਅਤੇ ਕਿਹਾ ਕਿ ਦੇਸ਼ ਦੇ ਅੰਨਦਾਤਾ ਤੋਂ ਬਾਅਦ ਰਾਸ਼ਟਰ ਨਿਰਮਾਤਾ ਦੀ ਕੁੱਟਮਾਰ ਅਤਿ ਨਿੰਦਣਯੋਗ ਹੈ।ਇਸ ਮੌਕੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਉੱਤੇ ਲਾਠੀਆਂ ਬਰਸਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਬੇਰੁਜਗਾਰ ਘੁੰਮ ਰਹੇ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਆਰਾਮ ਨਾਲ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਸ਼ਾਂਤੀਪੂਰਵਕ ਜੀਵਨ ਜਿਊ ਰਹੇ ਹਨ।

ਲਓ ਹਰਜੀਤ ਗਰੇਵਾਲ ਨੇ ਫਿਰ ਲਿਆ ਕਿਸਾਨਾਂ ਨਾਲ ਪੰਗਾ,ਦਿੱਤਾ ਅਜਿਹਾ ਬਿਆਨ,ਸੁਣ ਭੜਕ ਗਏ ਕਿਸਾਨ…

ਪੁਲੀਸ ਦੀ ਧੱਕੇਸ਼ਾਹੀ ਤੋਂ ਅੱਕੇ ਬੇਰੁਜਗਾਰ ਨੌਜਵਾਨ ਦੁਆਰਾ ਆਤਮਹੱਤਿਆ ਕਰਨ ਦੀ ਕੋਸਸਿ ਉੱਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਹੇਅਰ ਨੇ ਕਿਹਾ ਕਿ ਕਿੰਨਾ ਮੰਦਭਾਗਾ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਰੁਜਗਾਰ ਪ੍ਰਾਪਤ ਕਰਨ ਲਈ ਆਪਣੀ ਜਾਨ ਤੱਕ ਦੀ ਬਾਜ਼ੀ ਲਗਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਅਤੇ ਹਮੇਸ਼ਾ ਆਪਣੇ ਵਾਅਦਿਆਂ ਤੋਂ ਭੱਜਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਬੜੇ ਉਤਸਾਹ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਭਾਗ ਸੌਂਪਿਆ ਸੀ ਕਿ ਉਹ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਰੋਜਗਾਰ ਦੇਣਗੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਹੁਣ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੇ ਹਨ।

ਲਓ ਕੇਂਦਰ ਦੀ ਕਿਸਾਨਾਂ ਨਾਲ ਹੋਵੇਗੀ ਗੱਲਬਾਤ,ਰਾਜੇਵਾਲ ਨੇ ਕਿਸਾਨਾਂ ਨੂੰ ਦੱਸੀ ਅਜਿਹੀ ਖ਼ਬਰ,ਬਾਗੋ-ਬਾਗ ਹੋਏ ਕਿਸਾਨ..

ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਬੇਰੁਜਗਾਰੀ ਦਾ ਆਲਮ ਇਹ ਹੈ ਕਿ ਸਰਕਾਰ ਬੇਰੁਜਗਾਰਾਂ ਤੋਂ ਨਵੀਂਆਂ ਭਰਤੀਆਂ ਦੇ ਨਾਮ ਤੇ ਕਰੋੜਾਂ ਰੁਪਏ ਦੀ ਫੀਸ ਲੈਣ ਦੇ ਬਾਵਜੂਦ ਵੀ ਰੋਜਗਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਪਦਵੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਨੌਜਵਾਨਾਂ ਉੱਤੇ ਬੇਰੁਜਗਾਰੀ ਦਾ ਹੋਰ ਖਤਰਾ ਮੰਡਰਾ ਰਿਹਾ ਹੈ। ਹੇਅਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਕੋਲੋਂ ਕੀਤੇ ਹੋਏ ਝੂਠੇ ਵਾਅਦਿਆਂ ਦਾ ਹਿਸਾਬ ਲੈਣਗੇ ਅਤੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button