PunjabTop News

ਪੁਲਿਸ ਦੀ ਗੱਡੀ ਨੂੰ ਓਵਰਟੇਕ ਕਰਨ ਲਈ ਰਸਤਾ ਨਹੀਂ ਦਿੱਤਾ ਤਾਂ ਪੁਲੀਸ ਨੇ ਦਰਜ ਕਰਤਾ NDPS ਦਾ ਝੂਠਾ ਕੇਸ

ਪੁਲਿਸ ਵੱਲੋਂ ਇੱਕ ਬੇਕਸੂਰ ਵਿਅਕਤੀ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਤਹਿਤ ਫਸਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਈ ਕੋਰਟ ਨੇ ਪੁਲਿਸ ਦੀ ਇਸ ਮਨਮਾਨੀ ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਐਨਡੀਪੀਐਸ ਐਕਟ ਦੀ ਇਸ ਤਰ੍ਹਾਂ ਦੀ ਦੁਰਵਰਤੋਂ ਲੋਕਾਂ ਦੇ ਭਰੋਸੇ ਨੂੰ ਕਮਜ਼ੋਰ ਕਰਦੀ ਹੈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਫੋਰੈਂਸਿਕ ਜਾਂਚ ਦੌਰਾਨ ਬਰਾਮਦ ਕੀਤੇ ਗਏ ਨਮੂਨੇ ਪੈਰਾਸੀਟਾਮੋਲ ਦੇ ਨਿਕਲੇ ਨਾ ਕਿ ਕੋਈ ਗੈਰ-ਕਾਨੂੰਨੀ ਦਵਾਈ ਦੇ।

ਪਟੀਸ਼ਨਰ ਲਵਪ੍ਰੀਤ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਹੈ ਕਿ ਜਦੋਂ ਉਸ ਨੇ ਪੁਲਿਸ ਦੀ ਗੱਡੀ ਨੂੰ ਓਵਰਟੇਕ ਕਰਨ ਲਈ ਰਸਤਾ ਨਹੀਂ ਦਿੱਤਾ ਤਾਂ ਪੁਲੀਸ ਨੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਲਿਆ। ਲਵਪ੍ਰੀਤ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਉਸ ਨੂੰ ਰੋਕਿਆ ਅਤੇ ਉਸਦੇ ਖਿਲਾਫ਼ ਝੂਠੇ ਇਲਜ਼ਾਮ ਲਗਾਕੇ ਮਾਮਲੇ ਦਰਜ ਕਰ ਲਿਆ। ਪੁਲਿਸ ਨੇ ਉਸ ਦੀ ਕਾਰ ਅਤੇ ਮੋਬਾਈਲ ਫ਼ੋਨ ਜ਼ਬਤ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਲਵਪ੍ਰੀਤ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਫੋਰੈਂਸਿਕ ਸਾਇੰਸ ਲੈਬ (ਐਫਐਸਐਲ) ਵੱਲੋਂ ਕੀਤੀ ਗਈ ਜਾਂਚ ਨੇ ਪੁਲਿਸ ਦੇ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ। ਰਿਪੋਰਟ ਮੁਤਾਬਕ ਜਿਸ ਸਮੱਗਰੀ ਨੂੰ ਨਸ਼ੀਲੇ ਪਦਾਰਥ ਦੱਸਿਆ ਗਿਆ ਸੀ, ਉਹ ਅਸਲ ਵਿੱਚ ਪੈਰਾਸੀਟਾਮੋਲ ਨਿਕਲਿਆ। ਜੋ ਕਿ ਇੱਕ ਆਮ ਦਰਦ ਦੂਰ ਕਰਨ ਵਾਲੀ ਦਵਾਈ ਹੈ। ਇਸ ਤੱਥ ਦੇ ਮੱਦੇਨਜ਼ਰ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਰ ਨੂੰ ਝੂਠੇ ਇਲਜ਼ਾਮਾਂ ਵਿੱਚ ਫਸਾਇਆ ਗਿਆ ਹੈ ਅਤੇ ਉਸ ਨੂੰ ਜ਼ਮਾਨਤ ਦਿੱਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button