Breaking NewsD5 specialNewsPoliticsPress ReleasePunjab

ਪੁਲਿਸ ਦੁਆਰਾ ਰਾਜ ਭਵਨ ਵੱਲ ਕੂਚ ਕਰ ਰਹੇ ਕਿਸਾਨਾਂ ਉੱਤੇ  ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਆਪ ਵੱਲੋਂ ਨਿਖੇਧੀ

ਕੈਪਟਨ ਅਤੇ ਮੋਦੀ ਸਾਂਝੇ ਏਜੰਡੇ ਤਹਿਤ ਕਿਸਾਨਾਂ ਨੂੰ ਕਰ ਰਹੇ ਹਨ ਪ੍ਰੇਸ਼ਾਨ-ਭਗਵੰਤ ਮਾਨ

ਆਪਣੀ ਕੁਰਸੀ ਬਚਾਉਣ ਲਈ ਦਿੱਲੀ ਡੇਰੇ ਲਾਉਣ ਵਾਲੇ ਕੈਪਟਨ ਕਾਲੇ ਕਾਨੂੰਨਾਂ ਬਾਰੇ ਗੱਲ ਕਰਨ ਵੀ ਮੋਦੀ ਕੋਲ ਦਿੱਲੀ ਜਾਣ

ਚੰਡੀਗੜ੍ਹ:ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋੰ ਇਹ ਨਾ ਕਾਨੂੰਨਾਂ ਦੇ ਖ਼ਿਲਾਫ਼ ਰਾਜ ਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ਉਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅੰਨਦਾਤਾ ਉੱਤੇ ਅੱਤਿਆਚਾਰ ਦੱਸਿਆ ਹੈ। ਪਾਰਟੀ ਹੈੱਡਕੁਆਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਰਾਹੀਂ  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਸਾਂਝੇ ਏਜੰਡੇ ਦੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਲੰਬੇ ਸਮੇਂ ਤੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਯਤਨ ਕਰ ਰਹੇ ਸਨ।

ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨਾਂ ਦੇ ਟਾਕਰੇ || D5 Channel Punjabi

ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ ਪ੍ਰੰਤੂ ਉਨ੍ਹਾਂ ਦੀ ਪੁਲਸ ਵੱਲੋਂ ਮੁਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਪਿਛਲੇ ਦੋ ਮਹੀਨੇ ਤੋਂ ਦਿੱਲੀ ਦਰਬਾਰ ਵਿੱਚ ਡੇਰੇ ਲਾ ਕੇ ਬੈਠੇ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਪਹੁੰਚਾਉਣ ਲਈ ਦਿੱਲੀ ਕਿਉਂ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਜਾ ਕੇ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣੇ ਚਾਹੀਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button