Breaking NewsD5 specialNewsPunjabTop News

ਪੁਲਿਸ ਨੇ ਕਰਤਾ ਉਹੀ ਕੰਮ, ਜਿਸਦਾ ਸੀ ਡਰ, ਸਿੱਧਾ ਐਨਕਾਉਂਟਰ

ਮੋਹਾਲੀ : ਜ਼ੀਰਕਪੁਰ ਦੇ ਬਲਟਾਣਾ ਦੀ ਫਰਨੀਚਰ ਮਾਰਕਿਟ ‘ਚ ਇਕ ਹੋਟਲ ‘ਚ ਮੌਜੂਦ 3 ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਤਿੰਨਾਂ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫਾਇਰਿੰਗ ‘ਚ ਗੈਂਗਸਟਰ ਭੂਪੀ ਰਾਣਾ ਗੈਂਗ ਦਾ ਦੱਸਿਆ ਜਾ ਰਿਹਾ ਹੈ ਅਤੇ ਉਹ ਹੋਟਲ ਮਾਲਕ ਤੋਂ ਫਿਰੌਤੀ ਮੰਗਣ ਆਏ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਬਲਟਾਣਾ ‘ਚ ਸਥਿਤ ਰਿਲੈਕਸ ਇਨ ਨਾਂ ਦੇ ਹੋਟਲ ਮਾਲਕ ਤੋਂ ਫਿਰੌਤੀ ਮੰਗਣ ਲਈ ਭੂਪੀ ਗੈਂਗ ਦੇ 3 ਗੈਂਗਸਟਰ ਪਹੁੰਚੇ ਸਨ।

ਪਾਰਲੀਮੈਂਟ ‘ਚ ਜਾਣ ਤੋਂ ਪਹਿਲਾਂ ਸਿਮਰਨਜੀਤ ਮਾਨ ਦਾ ਵੱਡਾ ਬਿਆਨ D5 Channel Punjabi

ਸੂਚਨਾ ਮਿਲਣ ’ਤੇ ਪੁਲਿਸ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਟਰੈਲ ਲਾਇਆ ਸੀ। ਪੁਲਿਸ ਨੂੰ ਦੇਖ ਕੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਡੀ.ਐੱਸ.ਪੀ ਵਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਘੇਰਾਬੰਦੀ ਕਰ ਕੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇਕ ਗੈਂਗਸਟਰ ਦੀ ਲੱਤ ‘ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਗੈਂਗਸਟਰ ਡਰ ਗਏ ਅਤੇ ਸਰੈਂਡਰ ਕਰ ਦਿੱਤਾ। ਪੁਲਿਸ ਵੱਲੋਂ ਹੋਟਲ ਦੀ ਘੇਰਾਬੰਦੀ ਕਰਕੇ ਗੈਂਗਸਟਰਾਂ ਤੋਂ ਹੋਟਲ ਦੇ ਅੰਦਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਸ ਮੌਕੇ ਜ਼ੀਰਕਪੁਰ ਥਾਣਾ ਇੰਚਾਰਜ ਦੀਪਿੰਦਰ ਸਿੰਘ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button