
ਬਰਨਾਲਾ ’ਚ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੈਦਾ ਹੋਇਆ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਦਰਸ਼ਨਕਾਰੀਆਂ ਦੇ ਦਬਾਅ ਮਗਰੋਂ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।ਡੀ.ਐੱਸ.ਪੀ. ਸਤਵੀਰ ਸਿੰਘ ਨੂੰ ਮੁਅੱਤਲ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਹੁਣ ਥਾਣਾ ਸਿਟੀ-1 ਬਰਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਲਖਵਿੰਦਰ ਸਿੰਘ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।
ਪ੍ਰਸ਼ਾਸਨ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰਦੇ ਹੋਏ ਜ਼ਿਲ੍ਹਾ ਪੁਲਿਸ ਲਾਈਨ ਭੇਜ ਦਿੱਤਾ ਹੈ। ਸਫਾਈ ਕਰਮਚਾਰੀਆਂ ਦੀ ਹੜਤਾਲ ’ਤੇ ਪੁਲਿਸ ਨਾਲ ਹੋਏ ਟਕਰਾਅ ਤੋਂ ਬਾਅਦ ਇਹ ਮਾਮਲਾ ਹੁਣ ਪੂਰੀ ਤਰ੍ਹਾਂ ਸਿਆਸੀ ਰੂਪ ਧਾਰ ਚੁੱਕਾ ਹੈ। ਵਿਰੋਧੀ ਧਿਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




