Breaking NewsIndiaNewsPoliticsPunjab

ਪੁਲਿਸ ਸਾਹਮਣੇ ਮੀਂਹ ਵਾਂਗ ਚੱਲੀਆਂ ਗੋਲੀਆਂ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਇੱਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰ ਚੁੱਕੇ ਹਨ। ਇਸ ਵਾਰ ਜ਼ੀਰਾ ਦਾ ਨਾਂ ਇੱਕ ਸਰਕਾਰੀ ਪਸ਼ੂ ਹਸਪਤਾਲ ਤੇ ਕਬਜ਼ਾ ਕਰਨ ਅਤੇ ਕਬਜ਼ੇ ਨੂੰ ਰੋਕਣ ਆਏ ਲੋਕਾਂ ਤੇ ਫਾਈਰਿੰਗ ਕਰਵਾਉਣ ਦੇ ਇਲਜ਼ਾਮਾਂ ਵਿੱਚ ਬੋਲ ਰਿਹਾ ਹੈ। ਦਰਅਸਲ ਫਿਰੋਜ਼ਪੁਰ ਦੇ ਪਿੰਡ ਮੱਲਾਂਵਾਲਾ ‘ਚ ਇੱਕ ਪਸ਼ੂ ਹਸਪਤਾਲ ਤੇ ਕੁੱਝ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦਾ ਕਿ ਪਿੰਡ ਵਾਸੀਆਂ ਵੱਲੋਂ ਜਮ ਕੇ ਵਿਰੋਧ ਕੀਤਾ ਗਿਆ, ਜਿਸ ਤੋਂ ਗੁੱਸਾਏ ਕਬਜ਼ਾਕਾਰੀਆਂ ਨੇ ਪਿੰਡ ਵਾਸੀਆਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਮਲੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਇਲਜ਼ਾਮ ਹੈ ਕਿ ਇਹ ਸਾਰੀ ਵਾਰਦਾਤ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਇਸ਼ਾਰੇ ਤੇ ਕੀਤੀ ਗਈ ਹੈ।

Read Also ਅਕਾਲੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ

ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਇਸ ਸਾਰੀ ਘਟਨਾ ਦੌਰਾਨ ਪੁਲਿਸ ਨੇ ਵੀ ਬਦਮਾਸ਼ਾਂ ਦਾ ਸਾਥ ਦਿੱਤਾ ਪਰ ਦੂਜੇ ਪਾਸੇ ਪੁਲਿਸ ਇਸ ਪੂਰੇ ਮਾਮਲੇ ਤੇ ਕੁੱਝ ਵੀ ਬੋਲਣ ਤੋਂ ਕੰਨੀ ਕਤਰਾ ਰਹੀ ਹੈ, ਪਰ ਪੁਲਿਸ ਨੇ ਐਨਾ ਜ਼ਰੂਰ ਮੰਨਿਆ ਕਿ ਘਟਨਾ ਸਥਾਨ ਤੇ ਵੱਡੀ ਮਾਤਰਾ ਵਿੱਚ ਗੋਲੀਬਾਰੀ ਕੀਤੀ ਗਈ ਹੈ। ਹਾਲਾਂਕਿ ਮਾਮਲੇ ਵਿੱਚ ਕੁਲਬੀਰ ਸਿੰਘ ਜ਼ੀਰਾ ਦਾ ਨਾਂ ਲਿਆ ਜਾ ਰਿਹਾ ਹੈ, ਫਿਰ ਵੀ ਮਾਮਲੇ ਦੀ ਅਸਲ ਸੱਚਾਈ ਤਾਂ ਜਾਂਚ ਦੇ ਬਾਅਦ ਹੀ ਪਤਾ ਲੱਗ ਸਕਦੀ ਹੈ ਪਰ ਜਿਸ ਤਰ੍ਹਾਂ ਸ਼ਰੇਆਮ ਪਿੰਡ ਵਿੱਚ ਵੜ੍ਹ ਕੇ ਕਈ ਘੰਟਿਆਂ ਤੱਕ ਇਹ ਸਾਰਾ ਹੰਗਾਮਾ ਚੱਲਿਆ, ਅਤੇ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਸਨੇ ਜ਼ਿਲ੍ਹੇ ਅਤੇ ਸੂਬੇ ਦੀ ਕਨੂੰਨ ਵਿਵਸਥਾ ਤੇ ਸਵਾਲਿਆ ਨਿਸ਼ਾਨ ਜ਼ਰੂਰ ਖੜ੍ਹਾ ਕੀਤਾ ਹੈ।

https://youtu.be/PU3tj9MFbo0

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button