Breaking NewsD5 specialPunjab

ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਸਮਾਗਮ 21 ਨੂੰ: ਐਸ.ਪੀ. ਹਰਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ:
ਸੀ.ਆਰ.ਪੀ.ਐਫ. ਦੇ ਜਵਾਨ 21 ਅਕਤੂਬਰ, 1959 ਨੂੰ ਚੀਨ ਵੱਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿੱਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਦਾ ਪ੍ਰਤੀਕ ਹਨ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਅਕਤੂਬਰ ਨੂੰ ਪੁਲੀਸ ਲਾਈਨ ਮਹੱਈਆਂ ਵਿਖੇ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਪ੍ਰਗਟਾਵਾ ਐਸ.ਪੀ. (ਐਚ) ਸ. ਹਰਪਾਲ ਸਿੰਘ ਨੇ ਪੁਲੀਸ ਲਾਈਨ ਮਹੱਦੀਆਂ ਵਿਖੇ ਸਮਾਗਮਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਇਹ ਸ਼ਹਾਦਤਾਂ ਹੋਰਨਾਂ ਪੁਲਿਸ ਜਵਾਨਾਂ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਸ਼ਹਾਦਤਾਂ ਦੇਣ ਵਿੱਚ ਪੰਜਾਬ ਪੁਲਿਸ ਦਾ ਇਤਿਹਾਸ ਸ਼ਾਨਾਮੱਤਾ ਰਿਹਾ ਹੈ, ਜਿਸ ‘ਤੇ ਸਾਨੂੰ ਹਮੇਸ਼ਾ ਮਾਣ ਰਹੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਜਵਾਨਾਂ ਵੱਲੋਂ ਹਥਿਆਰ ਪੁੱਠੇ ਕਰ ਕੇ ਦੋ ਮਿੰਟ ਦਾ ਮੋਨ ਵੀ ਰੱਖਿਆ ਜਾਵੇਗਾ ਅਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੁਲਿਸ ਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਪੁਲੀਸ ਸਮਾਰਕ ‘ਤੇ ਰੀਥ ਰੱਖ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।
ਇਸ ਮੌਕੇ ਡੀ.ਐਸ.ਪੀ. ਸ. ਹਰਦੀਪ ਸਿੰਘ ਬਡੂੰਗਰ, ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button