PunjabTop News

ਪੇਂਡੂ ਵਿਕਾਸ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਨਾ ਮਿਲਣ ਤੇ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਮੋਦੀ ਨਾਲ ਕਰ ਸਕਦੇ ਮੁਲਕਾਤ

ਪੰਜਾਬ ਇਸ ਸਮੇਂ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦਾ ਕਾਰਨ ਕੇਂਦਰ ਸਰਕਾਰ ਤੋਂ ਸਹਿਯੋਗ ਨਾ ਮਿਲਣਾ ਹੈ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਰੰਜਿਸ਼ ਵਧੀ ਹੋਈ ਹੈ। ਇਸ ਕਾਰਨ ਕੇਂਦਰ ਤੋਂ ਰੋਕਿਆ ਗਿਆ ਕੁੱਲ 5800 ਕਰੋੜ ਰੁਪਏ ਦਾ ਫੰਡ ਪ੍ਰਾਪਤ ਨਹੀਂ ਮਿਲਿਆ।

ਪੇਂਡੂ ਵਿਕਾਸ ਫੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਫੰਡ ਜਾਰੀ ਨਾ ਹੋਣ ਕਾਰਨ ਭਗਵੰਤ ਮਾਨ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣ ਜਾ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਵੱਖ-ਵੱਖ ਕੇਂਦਰੀ ਮੰਤਰੀਆਂ ਤੋਂ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਹਾਲੇ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button