Press ReleasePunjabTop News

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਛੱਪੜਾਂ ਦੀ ਸਫਾਈ ਦਾ ਕੰਮ ਪਹਿਲ ਦੇ ਅਧਾਰ ‘ਤੇ ਵਿੱਢਿਆ ਜਾਵੇ

1.28 ਲੱਖ ਏਕੜ ਪੰਚਾਇਤੀ ਜ਼ਮੀਨ ਦੀ ਕੀਤੀ ਗਈ ਸ਼ਨਾਖਤ, ਕਬਜ਼ੇ ਲੈਣ ਲਈ ਪ੍ਰਕ੍ਰਿਆ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਕੀਤੇ ਵਿਕਾਸ ਕਾਰਜ਼ਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ਼ਾਂ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।
ਉਗਰਾਹਾਂ ਤੋਂ ਸੁਣੋ ‘ਆਮ ਆਦਮੀ ਪਾਰਟੀ’ ਦਾ ਸੱਚ, CM Mann ਨੂੰ ਠੋਕਵਾਂ ਜਵਾਬ || D5 Channel Punjabi
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ।ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਾਤਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।
ਕਣਕ ਦੀ ਫ਼ਸਲ ਬਣੇਗੀ ਸੋਨਾ, ਬਚੇਗਾ ਪੈਸਾ, ਸਪਰੇਅ ਤੇ ਖਾਦਾਂ ਤੋਂ ਛੁਟਕਾਰਾ, ਨਵੀਂ ਖੋਜ || D5 Channel Punjabi
ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ‘ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ।ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ ਵਿਚੋਂ 42000 ਏਕੜ ਵਾਹੀਯੋਗ ਹੈ।ਇਨਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਵਿਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਕੁਲਦੀਪ ਧਾਲੀਵਾਲ ਨੇ ਇੰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰੀਕ੍ਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
Partap Bajwa ਦੀ ਧਮਾਕੇਦਾਰ Interview, Chandigarh ਦੇ ਹੱਕ ਲਈ ਲਿਆ ਵੱਡਾ ਸਟੈਂਡ! D5 Channel Punjabi
ਵਿਭਾਗ ਦੇ ਅਧਿਕਾਰੀਆਂ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ।ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜ਼ਲਾਸਾਂ ਦੀ ਵੀਡੀਓ ਗ੍ਰਾਫੀ ਅਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗੀ ਕਾਰਵਈ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button