Press ReleasePunjabTop News

ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ.ਐੱਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ।
ਸ਼ਹਿਰੀਆਂ ਲਈ ਮੁਸੀਬਤ, ਕਿਸਾਨਾਂ ਦਾ ਫ਼ੈਸਲਾ, ਦੁੱਧ-ਸਬਜ਼ੀਆਂ ਦੀ ਸਪਲਾਈ ਹੋਵੇਗੀ ਬੰਦ ! D5 Channel Punjabi
ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਸ੍ਰੀ ਹਰਨੇਕ ਸਿੰਘ (94178-51616) ਅਤੇ ਮੈਨੇਜਰ ਸ੍ਰੀ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ।
Kejriwal ਨੂੰ ਮਿਲ ਗਿਆ ਸਮਰਥਨ, ਕੇਂਦਰ ਸਰਕਾਰ ਨੂੰ ਪਾਤੀ ਬਿਪਤਾ! ਵਿਰੋਧੀਆਂ ਨੇ ਪਾਈ ਧੱਕ | D5 Channel Punjabi
ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button