
ਦੇਸ਼ ‘ਚ ਪੇਪਰ ਲੀਕ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਧਾਂਦਲੀ ਦੇ ਮਾਮਲਿਆਂ ‘ਤੇ ਸ਼ਿਕੰਜਾ ਕੱਸਣ ਲਈ ਦਿੱਲੀ ਪੁਲਿਸ ਨੇ ਅਹਿਮ ਕਦਮ ਚੁੱਕਿਆ ਹੈ। ਦਿੱਲੀ ਪੁਲਿਸ ਨੇ ਅਪਰਾਧ ਸ਼ਾਖਾ ਦੇ ਅਧੀਨ ਇਕ ਨਵੀਂ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਬਣਾਈ ਹੈ, ਜਿਸ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੀਖਿਆ ਨਾਲ ਸਬੰਧਤ ਅਪਰਾਧਾਂ ਦੀ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਇਹ ਨਵੀਂ ਬਣੀ STF ਹਾਲ ਹੀ ਵਿਚ ਲਾਗੂ ‘ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਦੇ ਤਹਿਤ ਪੇਪਰ ਲੀਕ ਅਤੇ ਪ੍ਰੀਖਿਆ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਕਰੇਗੀ।ਇਨ੍ਹਾਂ ਵੱਡੀਆਂ ਪ੍ਰੀਖਿਆਵਾਂ ਦੀ ਜਾਂਚ ਕਰਨਗੇ
ਐਸ.ਟੀ.ਐਫ. ਦੇ ਅਧਿਕਾਰ ਖੇਤਰ ਵਿਚ ਦੇਸ਼ ਦੀਆਂ ਕਈ ਵੱਡੀਆਂ ਪ੍ਰੀਖਿਆ ਸੰਚਾਲਨ ਏਜੰਸੀਆਂ ਦੇ ਕੇਸ ਸ਼ਾਮਲ ਹੋਣਗੇ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸ਼ਾਮਲ ਹਨ।
-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC)
– ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ)
-ਰੇਲਵੇ ਭਰਤੀ ਬੋਰਡ (RRBs)
-ਇੰਸਟੀਚਿਊਟ ਆਫ ਬੈਂਕਿੰਗ ਪਰਸਨਲ ਸਿਲੈਕਸ਼ਨ (IBPS)
-ਨੈਸ਼ਨਲ ਟੈਸਟਿੰਗ ਏਜੰਸੀ (NTA)
– ਹੋਰ ਸਾਰੇ ਸੂਚਿਤ ਸਰਕਾਰੀ ਅਧਿਕਾਰੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




