IndiaNewsTop News

ਪੈਗੰਬਰ ਟਿੱਪਣੀ ਵਿਵਾਦ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ ਸਾਰੇ ਕੇਸ ਦਿੱਲੀ ਤਬਦੀਲ ਕਰਨ ‘ਤੇ ਦਿੱਲੀ ਪੁਲਿਸ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ

ਨਵੀਂ ਦਿੱਲੀ : ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀਆਂ ਮਾਮਲੇ ‘ਚ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਦਿੰਦੇ ਹੋਏ ਨੂਪੁਰ ਸ਼ਰਮਾ ਖਿਲਾਫ ਦੇਸ਼ ਭਰ ’ਚ ਦਰਜ ਸਾਰੇ ਕੇਸ ਇਕੱਠੇ ਜੋੜਣ ਅਤੇ ਦਿੱਲੀ ਪੁਲਿਸ ਨੂੰ ਟਰਾਂਸਫਰ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਵਿਸ਼ੇਸ਼ ਬੈਂਚ ਨੇ ਦਿੱਲੀ ਪੁਲਿਸ ਵੱਲੋਂ ਜਾਂਚ ਪੂਰੀ ਹੋਣ ਤੱਕ ਸ਼ਰਮਾ ਨੂੰ ਅੰਤਰਿਮ ਰਾਹਤ ਦਿੱਤੀ ਹੈ।

2 ਦਿਨ ਬਾਅਦ ਸੋਚ-ਸਮਝ ਕੇ ਨਿਕਲਿਓ ਬਾਹਰ! Akali Dal ਦਾ ਬਾਗੀਆਂ ’ਤੇ ਵੱਡਾ ਐਕਸ਼ਨ | D5 Channel Punjabi

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜਾਂਚ ਪੂਰੀ ਹੋਣ ਤੱਕ ਨੂਪੁਰ ਦੀ ਗ੍ਰਿਫਤਾਰੀ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਨੂਪੁਰ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਕਈ ਰਾਜਾਂ ਵਿੱਚ ਉਸਦੇ ਖਿਲਾਫ ਦਰਜ ਐਫਆਈਆਰਜ ਨੂੰ ਕਲੱਬ ਅਤੇ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ, ਜਿਸਦੀ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਨੂਪੁਰ ਸ਼ਰਮਾ ਨੂੰ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਜਾਣ ਦੀ ਇਜਾਜ਼ਤ ਵੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button