Breaking NewsIndiaNewsPunjab

ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਜਾਰੀ

ਜਲੰਧਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੋ ਦਿਨ ਸਥਿਰ ਰਹਿਣ ਮਗਰੋਂ ਅੱਜ ਫਿਰ ਇਨ੍ਹਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਮਹੀਨੇ ਦੀ 18 ਤਾਰੀਕ ਤੋਂ ਹੁਣ ਤੱਕ ਪੈਟਰੋਲ 5.55 ਰੁਪਏ ਅਤੇ ਡੀਜ਼ਲ 3.60 ਰੁਪਏ ਸਸਤਾ ਹੋ ਚੁੱਕਾ ਹੈ, ਯਾਨੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਸਸਤਾ ਹੋਣ ਨਾਲ ਤੇਲ ਕੰਪਨੀਆਂ ਵੱਲੋਂ ਭਾਰਤ ‘ਚ ਪੈਟਰੋਲ-ਡੀਜ਼ਲ ‘ਤੇ ਰਾਹਤ ਦਿੱਤੀ ਜਾ ਰਹੀ ਹੈ। 15 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ‘ਚ 15 ਪੈਸੇ ਅਤੇ ਡੀਜ਼ਲ ‘ਚ 10 ਪੈਸੇ ਦੀ ਕਟੌਤੀ ਕੀਤੀ ਹੈ। ਇਸ ਨਾਲ ਦਿੱਲੀ ‘ਚ ਪੈਟਰੋਲ ਦੀ ਕੀਮਤ 77.28 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 10 ਪੈਸੇ ਘਟ ਕੇ 72.09 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 82.80 ਰੁਪਏ ਪ੍ਰਤੀ ਲਿਟਰ ‘ਤੇ ਆ ਗਈ ਹੈ, ਡੀਜ਼ਲ 11 ਪੈਸੇ ਸਸਤਾ ਹੋ ਕੇ 75.53 ਰੁਪਏ ਪ੍ਰਤੀ ਲਿਟਰ ‘ਤੇ ਆ ਗਿਆ ਹੈ।

Read Also ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਆਈ ਗਿਰਾਵਟ

ਜਲੰਧਰ ‘ਚ ਪੈਟਰੋਲ ਦੀ ਕੀਮਤ ਅੱਜ 82 ਰੁਪਏ 46 ਪੈਸੇ ਅਤੇ ਡੀਜ਼ਲ ਦੀ 71 ਰੁਪਏ 88 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ‘ਚ ਪੈਟਰੋਲ ਦੀ ਕੀਮਤ 83 ਰੁਪਏ 07 ਪੈਸੇ ਅਤੇ ਡੀਜ਼ਲ ਦੀ 72 ਰੁਪਏ 41 ਪੈਸੇ ਹੈ। ਲੁਧਿਆਣਾ ਸ਼ਹਿਰ ‘ਚ ਪੈਟਰੋਲ ਦੀ ਕੀਮਤ 82 ਰੁਪਏ 93 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 72 ਰੁਪਏ 28 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ ‘ਚ ਪੈਟਰੋਲ ਦੀ ਕੀਮਤ 82 ਰੁਪਏ 86 ਪੈਸੇ ਅਤੇ ਡੀਜ਼ਲ ਦੀ ਕੀਮਤ 72 ਰੁਪਏ 22 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ ‘ਚ ਪੈਟਰੋਲ ਦੀ ਕੀਮਤ 83 ਰੁਪਏ 24 ਪੈਸੇ ਅਤੇ ਡੀਜ਼ਲ ਦੀ 72 ਰੁਪਏ 55 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ ‘ਚ ਪੈਟਰੋਲ ਦੀ ਕੀਮਤ 73 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 68 ਰੁਪਏ 61 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button