SportsTop News

ਪੈਰਿਸ ਓਲੰਪਿਕ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਆਸਟਰੇਲੀਆ ਵਿਰੁਧ ਚੁਨੌਤੀ ਲਈ ਤਿਆਰ

ਸ਼ਾਨਦਾਰ ਫਾਰਮ ‘ਚ ਚੱਲ ਰਹੀ ਭਾਰਤੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਤੋਂ ਪਹਿਲਾਂ ਅਪਣੀਆਂ ਤਿਆਰੀਆਂ ਨੂੰ ਪੁਖਤਾ ਕਰਨ ਲਈ ਆਸਟਰੇਲੀਆ ਵਿਰੁਧ ਸਨਿਚਰਵਾਰ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਅਪਣਾ ਬਿਹਤਰੀਨ ਪ੍ਰਦਰਸ਼ਨ ਕਰਨ ਦੇ ਇਰਾਦੇ ਨਾਲ ਉਤਰੇਗੀ।

ਇਹ ਸੀਰੀਜ਼ ਭਾਰਤ ਨੂੰ ਪੈਰਿਸ ਓਲੰਪਿਕ ਤੋਂ ਪਹਿਲਾਂ ਅਪਣੀਆਂ ਤਾਕਤਾਂ ਅਤੇ ਕਮਜ਼ੋਰੀਆਂ ਦਾ ਮੁਲਾਂਕਣ ਕਰਨ ਦਾ ਮੌਕਾ ਦੇਵੇਗੀ। ਮੁੱਖ ਕੋਚ ਕ੍ਰੇਗ ਫੁਲਟਨ ਨੇ ਕਿਹਾ, ”ਪੈਰਿਸ ਓਲੰਪਿਕ ਦੀ ਤਿਆਰੀ ਲਈ ਇਹ ਸੀਰੀਜ਼ ਬਹੁਤ ਮਹੱਤਵਪੂਰਨ ਹੈ। ਸਾਨੂੰ ਅਪਣੀਆਂ ਰਣਨੀਤੀਆਂ ਨੂੰ ਅੰਤਿਮ ਰੂਪ ਦੇਣਾ ਪਏਗਾ ਅਤੇ ਉਨ੍ਹਾਂ ਪਹਿਲੂਆਂ ਦਾ ਪਤਾ ਲਗਾਉਣਾ ਪਏਗਾ ਜਿਨ੍ਹਾਂ ‘ਚ ਸੁਧਾਰ ਦੀ ਲੋੜ ਹੈ।”

ਉਨ੍ਹਾਂ ਕਿਹਾ, ”ਸਾਡਾ ਧਿਆਨ ਅਪਣੀ ਰਣਨੀਤੀ ਨੂੰ ਅਸਰਦਾਰ ਢੰਗ ਨਾਲ ਲਾਗੂ ਕਰ ਕੇ ਆਸਟਰੇਲੀਆ ਦੀ ਚੁਨੌਤੀ ਦਾ ਜਵਾਬ ਦੇਣ ‘ਤੇ ਹੋਵੇਗਾ।” ਭਾਰਤ ਨੇ ਆਖਰੀ ਵਾਰ 2014 ‘ਚ ਵਿਦੇਸ਼ ‘ਚ ਟੈਸਟ ਸੀਰੀਜ਼ ਜਿੱਤੀ ਸੀ। ਫ਼ਰਵਰੀ ‘ਚ ਐਫ.ਆਈ.ਐਚ. ਪ੍ਰੋ ਲੀਗ ‘ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਟੀਮ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਭਾਰਤ ਨੇ ਪ੍ਰੋ ਲੀਗ ਵਿਚ ਭੁਵਨੇਸ਼ਵਰ ਵਿਚ ਚਾਰ ਵਿਚੋਂ ਤਿੰਨ ਮੈਚ ਜਿੱਤੇ ਅਤੇ ਰਾਊਰਕੇਲਾ ਵਿਚ ਅਜੇਤੂ ਰਹੀ।

2013 ਤੋਂ ਲੈ ਕੇ ਹੁਣ ਤਕ ਭਾਰਤ ਅਤੇ ਆਸਟਰੇਲੀਆ ਵਿਚਾਲੇ 43 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿਚੋਂ ਆਸਟਰੇਲੀਆ ਨੇ 28 ਅਤੇ ਭਾਰਤ ਨੇ ਅੱਠ ਜਿੱਤੇ ਹਨ। ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button