IndiaTop News

ਪੈਲੇਟ ਗਨ ਮਾਮਲੇ ‘ਚ ਦਿੱਲੀ ਪੁਲਿਸ ਨੂੰ ਲੈਣਾ ਪਿਆ ਐਕਸ਼ਨ, ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ

ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੇ ਕਥਿਤ ਇਸਤੇਮਾਲ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਕਾਰਵਾਈ ਕਰਦਿਆਂ ਸਾਹਿਲ ਲੋਚਵ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਹੈ। FIR ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਸੰਸਦ ਮਾਰਗ ਥਾਣੇ ਪਹੁੰਚੇ ਸਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਜੰਤਰ-ਮੰਤਰ ’ਤੇ ਇੱਕ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੇ ਕੁਝ ਜਵਾਨਾਂ ਨੇ ਪੈਲੇਟ ਗਨ ਦੀ ਵਰਤੋਂ ਕੀਤੀ, ਜਿਸ ਕਾਰਨ ਕਈ ਵਿਦਿਆਰਥੀ ਜ਼ਖ਼ਮੀ ਹੋਏ।ਰਾਹੁਲ ਗਾਂਧੀ ਨੇ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਸੀ। ਪੁਲਿਸ ਵੱਲੋਂ ਤੁਰੰਤ FIR ਦਰਜ ਨਾ ਕੀਤੇ ਜਾਣ ’ਤੇ ਉਹ DCP ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਪੈਲੇਟ ਗਨ ਮਾਮਲੇ ਵਿੱਚ FIR ਦਰਜ ਨਹੀਂ ਕੀਤੀ ਜਾਂਦੀ, ਉਹ ਥਾਣੇ ਵਿੱਚ ਹੀ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button