ਪੋਂਪੀਓ ਨੇ ਚੀਨ ਦੇ ਨਾਲ ਹਿੰਸਕ ਝੜਪ ‘ਚ ਸ਼ਹੀਦ ਹੋਏ ਜਵਾਨਾਂ ਪ੍ਰਤੀ ਪ੍ਰਗਟ ਕੀਤੀ ਡੂੰਘੀ ਹਮਦਰਦੀ

ਵਾਸ਼ਿੰਗਟਨ : ਲੱਦਾਖ ਦੀ ਗਲਵਾਨ ਘਾਟੀ ‘ਚ ਚੀਨ ਦੇ ਸੈਨਿਕਾਂ ਦੇ ਨਾਲ ਹੋਈ ਹਿੰਸਕ ਝੜਪ ‘ਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੇ ਪ੍ਰਤੀ ਅਮਰੀਕਾ ਨੇ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਵੀਰਵਾਰ ਨੂੰ ਸੀਨੀਅਰ ਚੀਨੀ ਡਿਪਲੋਮੈਟ ਯਾਂਗ ਜਿਏਚੀ ਨਾਲ ਹਵਾਈ ਵਿਖੇ ਬੈਠਕ ਕੀਤੀ। ਬੈਠਕ ਤੋਂ ਬਾਅਦ ਮਾਈਕ ਪੋਂਪੀਓ ਨੇ ਕਿਹਾ, ” ਬੀਤੇ ਦਿਨੀਂ ਚੀਨ ਦੇ ਨਾਲ ਹੋਈ ਹਿੰਸਕ ਝੜਪ ‘ਚ ਸ਼ਹੀਦ ਹੋਏ ਭਾਰਤੀ ਫੌਜੀਆਂ ਦੇ ਮਾਰੇ ਜਾਣ ‘ਤੇ ਭਾਰਤ ਦੇ ਲੋਕਾਂ ਪ੍ਰਤੀ ਅਸੀਂ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ।”
1962-65 ਤੇ 1971 ਦੀ ਜੰਗ ਲੜ੍ਹਨ ਵਾਲੇ ਕੈਪਟਨ ਤੋਂ ਸੁਣੋ ਹੱਡਬੀਤੀ | ਘਰ ਬਹਿ ਕੇ ਬੜ੍ਹਕਾਂ ਮਾਰਨ ਵਾਲੇ ਆਹ ਸੁਣਨ
ਮਾਈਕ ਪੋਂਪੀਓ ਅਤੇ ਚੀਨੀ ਡਿਪਲੋਮੈਟ ਯਾਂਗ ਜਿਏਚੀ ਦਰਮਿਆਨ ਹੋਈ ਬੈਠਕ ਤੋਂ ਬਾਅਦ ਅਮਰੀਕੀ ਵਿਦੇਸ਼ ਮੰਤਰਾਲੇ ਨੇ ਲੱਦਾਖ ਹਿੰਸਕ ਝੜਪ ਸਬੰਧੀ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਹੈ। ਪਰ ਇੱਕ ਦਿਨ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਲੀ ਮੇਕਨੈਨੀ ਨੇ ਇਹ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਲੱਦਾਖ ‘ਚ ਭਾਰਤ ਅਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਦੀ ਪੂਰੀ ਜਾਣਕਾਰੀ ਸੀ ਅਤੇ ਉਨ੍ਹਾਂ ਨੇ ਲੱਦਾਖ ‘ਚ ਅਸਲ ਕੰਟਰੋਲ ਰੇਖਾ (LAC) ‘ਤੇ ਭਾਰਤੀ ਅਤੇ ਚੀਨੀ ਟੁਕੜੀਆਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ। ਇਸ ਦੇ ਨਾਲ ਹੀ ਕੈਲੀ ਮੇਕਨੈਨੀ ਨੇ ਕਿਹਾ ਕਿ ਭਾਰਤ-ਚੀਨ ਸੀਮਾ ਦੇ ਹਾਲਾਤਾਂ ਬਾਰੇ ਬੀਤੀ 2 ਜੂਨ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਸ ‘ਚ ਚਰਚਾ ਕੀਤੀ ਸੀ।
We extend our deepest condolences to the people of India for the lives lost as a result of the recent confrontation with China. We will remember the soldiers’ families, loved ones, and communities as they grieve.
— Secretary Pompeo (@SecPompeo) June 19, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.