
ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰ ਦੀ ਮੰਗ ‘ਤੇ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਭੰਮੇ ਕਲਾਂ ਵਿੱਚ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਦੇ ਹੁਕਮਾਂ ਅਨੁਸਾਰ ਅੰਤਿਮ ਸੰਸਕਾਰ ਪੁਲਿਸ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ।
ਜਾਣਕਾਰੀ ਅਨੁਸਾਰ, ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ ਸੀ ਅਤੇ ਉਸ ਦੀ ਦੇਹ ਬਠਿੰਡਾ ਦੇ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਹੋਈ ਸੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਦੀ ਭੈਣ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਦਲਜੀਤ ਸਿੰਘ ਦੀ ਦੇਹ ਦਾ ਚੰਡੀਗੜ੍ਹ ਦੇ ਪੀਜੀਆਈ ਵਿੱਚ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਪ੍ਰਸ਼ਾਸਨ ਨੂੰ 15 ਘੰਟਿਆਂ ਦੇ ਅੰਦਰ ਦੇਹ ਪੀਜੀਆਈ ਪਹੁੰਚਾਉਣ ਅਤੇ ਪੋਸਟਮਾਰਟਮ ਰਿਪੋਰਟ 4 ਨਵੰਬਰ ਨੂੰ ਦੁਪਹਿਰ 1:45 ਵਜੇ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




