Breaking NewsD5 specialNewsPoliticsPress ReleasePunjabTop News

ਪੋਸਟ ਮੈਟਿ੍ਰਕ ਸਕਾਲਰਸਿਪ ਤੇ ਸਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸਿਪ ਅਤੇ ਸਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜੋਰ ਦਿੰਦਿਆਂ ਉਨਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ।

ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰਾਂ ਲਾਗੂ ਕਰੇਗੀ। ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ ‘ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਉਹ ਇਨਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸਿਸ ਕਰਨਗੇ। ਉਨਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸਸਿ ਕਰ ਰਹੇ ਹਨ।

ਉਨਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜਿਲੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜਬੂਤ ਕਰਨ ਲਈ ਵੀ ਕਿਹਾ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।

ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ‘ ਦੇ ਸੰਸਦ ਮੈਂਬਰ ਸਨ। ਮੁਕਤਸਰ ਜਿਲੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button