Breaking NewsD5 specialNewsPoliticsPunjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਇਸ ਸਾਲ ਤੋਂ ਕੀਤੀ ਜਾਵੇ ਸ਼ੁਰੂ : ਅਕਾਲੀ ਦਲ

ਕਿਹਾ ਕਿ ਚੋਣ ਵਰ੍ਹੇ ਵਿਚ ਸਕੀਮ ਸ਼ੁਰੂ ਕਰਨਾ ਦਲਿਤ ਵਿਦਿਆਰਥੀਆਂ ਨਾਲ ਭੱਦਾ ਮਜ਼ਾਕ

ਮੁੱਖ ਮੰਤਰੀ ਨੂੰ ਪੁੱਛਿਆ ਕਿ ਪਿਛਲੇ ਤਿੰਨ ਸਾਲਾਂ ਦੇ ਸਕੀਮ ਦੇ ਬਜਟ ਵਿਵਸਥਾ ਵਾਲੇ 2440 ਕਰੋੜ ਰੁਪਏ ਉਹਨਾਂ ਨੇ ਜਾਰੀ ਕਿਉਂ ਨਹੀਂ ਕੀਤੇ

ਕਿਹਾ ਕਿ ਕੇਂਦਰ ਸਰਕਾਰ ਤੋਂ 9 ਮਹੀਨੇ ਪਹਿਲਾਂ ਪ੍ਰਾਪਤ ਹੋਏ 309 ਕਰੋੜ ਰੁਪਏ ਹਾਲਾ ਤੱਕ ਐਸ ਸੀ ਵਿਦਿਆਰਥੀਆਂ ਨੂੰ ਨਹੀਂ ਦਿੱਤੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਵਰ੍ਹੇ ਵਿਚ 2021-22 ਤੋਂ ਐਸ ਸੀ ਸਕਾਲਰਸ਼ਿਪ ਮੁੜ ਸ਼ੁਰੂ ਕਰਨ ਦਾ ਐਲਾਨ ਕਰ ਕੇ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਹਨਾਂ ਨੇ ਪਿਛਲੇ ਤਿੰਨ ਸਾਲਾਂ ਦੇ ਸਕੀਮ ਦੇ 2440 ਕਰੋੜ ਰੁਪਏ ਦੇ ਬਕਾਏ ਵਿਚੋਂ ਇਕ ਪੈਸਾ ਵੀ ਜਾਰੀ ਨਹੀਂ ਕੀਤਾ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਕੀਮ ਚਾਲੂ ਅਕਾਦਮਿਕ ਸੈਸ਼ਨ ਤੋਂ ਮੁੜ ਸ਼ੁਰੂ ਕੀਤੀ ਜਾਵੇ ਅਤੇ ਐਸ ਸੀ ਵਿਦਿਆਰਥੀਆਂ ਦੇ ਪਿਛਲੇ ਬਕਾਏ ਤੁਰੰਤ ਉਹਨਾਂ ਨੂੰ ਦਿੱਤੇ ਜਾਣ।
ਮੁੱਖ ਮੰਤਰੀ ਵੱਲੋਂ ਕੱਲ੍ਹ ਇਹ ਸਕੀਮ ਮੁੜ ਸ਼ੁਰੂ ਕਰਨ ਦੇ ਕੀਤੇ ਐਲਾਨ ਨੂੰ ‘ਜੁਮਲਾ’ ਕਰਾਰ ਦਿੰਦਿਆਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਅਜਿਹਾ ਐਲਾਨ ਸਿਰਫ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਸਮੋਤ ਵੱਲੋਂ ਕੀਤੇ 64 ਕਰੋੜ ਰੁਪਏ ਦੇ ਘੁਟਾਲੇ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ!ਹੁਣ ਪਊ ਸਰਕਾਰ ‘ਤੇ ਦਬਾਅ!

ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜਦੋਂ ਉਹਨਾਂ ਨੇ ਪਿਛਲੇ ਤਿੰਨ ਸਾਲਾਂ ਤੋਂ ਚਲ ਰਹੀ ਸਕੀਮ ਦੇ ਬਕਾਏ ਵਿਦਿਆਰਥੀਆਂ ਲਈ ਜਾਰੀ ਨਹੀਂ ਕੀਤੇ ਤਾਂ ਫਿਰ ਉਹ ਸਕੀਮ ਨੂੰ ਅਗਲੇ ਸਾਲ ਤੋਂ ਮੁੜ ਸ਼ੁਰੂ ਕਿਵੇਂ ਕਰ ਸਕਦੇ ਹਨ। ਉਹਨਾਂ ਕਿਹਾ ਕਿ ਸਾਲ 2018-19 ਦੇ ਬਜਟ ਵਿਚ ਸਕੀਮ ਵਾਸਤੇ 620 ਕਰੋੜ ਰੁਪਏ ਰੱਖੇ ਗਏ ਸਨ, 2019-20 ਵਿਚ 860 ਕਰੋੜ ਅਤੇ ਸਾਲ 2020-21 ਵਿਚ ਸਕੀਮ ਲਈ 960 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਸੀ ਪਰ ਇਸ ਵਿਚੋਂ ਇਕ ਰੁਪਿਆ ਵੀ ਐਸ ਸੀ ਵਿਦਿਆਰਥੀਆਂ ਵਾਸਤੇ ਜਾਰੀ ਨਹੀਂ ਕੀਤਾ ਗਿਆ ਜਿਸ ਨਾਲ ਚਾਰ ਲੱਖ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋ ਗਿਆ। ਉਹਨਾਂ ਕਿਹਾ ਕਿ ਹੁਣ ਸਰਕਾਰ ਇਹ ਕਹਿ ਕੇ ਐਸ ਸੀ ਭਾਈਚਾਰੇ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ ਕਿ ਉਹ ਅਗਲੇ ਸਾਲ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸ਼ਕੀਮ ਸ਼ੁਰੂ ਕਰੇਗੀ।

ਅਕਾਲੀ ਆਗੂ ਨੇ ਘੇਰ ਲਿਆ ਕੈਪਟਨ ਦਾ ਮੰਤਰੀ!ਫਿਰ ਲਾਤੀ ਸਵਾਲਾਂ ਦੀ ਝੜੀ ! ਨਾਲ ਖੜ੍ਹੇ ਬੰਦੇ ਵੀ ਰਹਿ ਗਏ ਹੱਕੇ-ਬੱਕੇ !

ਉਹਨਾਂ ਹਿਕਾ ਕਿ ਅਜਿਹਾ ਕਰਨਾ ਗਰੀਬ ਤੇ ਦਬੇ ਕੁਚਲੇ ਵਰਗ ਦੇ ਵਿਦਿਆਰਥੀਆਂ ਨਾਲ ਕੀਤਾ ਗਿਆ ਇਕ ਪਾਪ ਹੈ। ਉਹਨਾਂ ਹਿਕਾ ਕਿ ਪੰਜਾਬ ਦੇ ਦਲਿਤ ਵਿਦਿਆਰਥੀ ਕਦੇ ਵੀ ਕਾਂਗਰਸ ਅਤੇ ਇਸਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਨਾਲ ਇਹ ਭੱਦਾ ਮਜ਼ਾਕ ਕਰਨ ਲਈ ਮੁਆਫ ਨਹੀਂ ਕਰਨਗੇ। ਸ੍ਰੀ ਟੀਨੂੰ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਸਗੋਂ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਅਗਲੇ ਵਿੱਤੀ ਸਾਲ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਹੋਵੇਗੀ ਤੇ ਉਹਨਾਂ ਦਾਅਵਾ ਕੀਤਾ ਹੈ ਕਿ ਪ੍ਰਾਈਵੇਟ ਵਿਦਿਅਕ ਅਦਾਰੇ ਸਕੀਮ ਦਾ 40 ਫੀਸਦੀ ਭਾਰ ਆਪ ਚੁੱਕਣਗੇ। ਉਹਨਾਂ ਕਿਹ ਤਾਂ ਕਿ ਇਹਨਾਂ ਸੰਸਥਾਵਾਂ ਨੇ ਤਾਂ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਉਹ ਅਜਿਹਾ ਨਹੀਂ ਕਰਨਗੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਮੁੱਖ ਮੰਤਰੀ ਨੇ ਐਲਾਨ ਕਰਨ ਤੋਂ ਪਹਿਲਾਂ ਉਹਨਾਂ ਨਾਲ ਕੋਈ ਰਾਇ ਮਸ਼ਵਰਾ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਸਰਕਾਰ ਦਲਿਤ ਵਿਦਿਆਰਥੀਆਂ ਪ੍ਰਤੀ ਕਿੰਨੀ ਗੰਭੀਰ ਹੈ।

🔴LIVE🔴ਕਿਸਾਨਾਂ ਦੇ ਹੱਕ ‘ਚ ਕੈਪਟਨ ਦਾ ਵੱਡਾ ਫੈਸਲਾ!ਕੈਪਟਨ ਦੀ ਚਿੱਠੀ ਨੇ ਉੱਡਾਈ ਮੋਦੀ ਸਰਕਾਰ ਦੀ ਨੀਂਦ!

ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਦੱਸਦ ਕਿ ਕੇਂਦਰ ਸਰਕਾਰ ਵੱਲੋਂ 9 ਮਹੀਨੇ ਪਹਿਲਾਂ ਭੇਜੇ ਗਏ 309 ਕਰੋੜ ਰੁਪਏ ਹੁਣ ਤੱਕ ਵਿਦਿਆਰਥੀਆਂ ਨੂੰ ਕਿਉਂ ਨਹੀਂ ਵੰਡੇ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੀ ਭਲਾਈ ਲਈ ਕੇਂਦਰ ਵੱਲੋਂ ਭੇਜਿਆ ਪੈਸਾ ਖੁਰਦ ਬੁਰਦ ਕਰ ਦਿੱਤਾ ਹੈ ਤੇ ਇਸੇ ਲਈ ਪੈਸਾ ਉਹਨਾਂ ਨੂੰ ਜਾਰੀ ਨਹੀਂ ਕੀਤਾ ਗਿਆ ਜਦਕਿ ਰਾਜਸਥਾਨ, ਹਰਿਆਣਾ ਤੇ ਮੱਧ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਨੇ ਸਕੀਮ ਵਾਸਤੇ ਸੂਬੇ ਦੇ ਫੰਡਾਂ ਵਿਚੋਂ ਬਜਟ ਵਿਵਸਥਾ ਕਰ ਕੇ ਰਾਸ਼ੀ ਦਿੱਤੀ ਹੈ। ਦੋ ਲੱਖ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਘੱਟ ਜਾਣ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਸ੍ਰੀ ਟੀਨੂੰ ਨੇ ਕਿਹਾ ਕਿ ਜਿਹਨਾਂ ਨੇ ਆਪਣੀ ਪੜਾਈ ਪੂਰੀ ਕਰ ਲਈ, ਉਹ ਵੀ ਔਖਿਆਈ ਭੁਗਤ ਰਹੇ ਹਨ।

ਯੂਪੀ ਦੀ ਮਹਿਲਾ ਨੇ ਦਿੱਤੀ ਸਿੱਖ ਕਿਸਾਨਾਂ ਨੂੰ ਸਿੱਧੀ ਧਮਕੀ!ਵੀਡੀਓ ਹੋਈ ਅੱਗ ਵਾਂਗ ਵਾਇਰਲ !

ਉਹਨਾਂ ਦੱਸਿਆ ਕਿ 10 ਹਜ਼ਾਰ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰੋਕ ਲਈਆਂ ਹਨ ਕਿਉਂਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਸਕਾਲਰਸ਼ਿਪ ਦਾ ਪੈਸਾ ਯੂਨੀਵਰਸਿਟੀ ਕੋਲ ਜਮ੍ਹਾਂ ਨਹੀਂ ਕਰਵਾਇਆ।
ਮੁੱਖ ਮੰਤਰੀ ਨੂੰ ਦਲਿਤ ਮਾਮਲਿਆਂ ਪ੍ਰਤੀ ਜ਼ਿੰਮੇਵਾਰਾਨਾ ਪਹੁੰਚ ਅਪਣਾਉਣ ਲਈ ਕਹਿੰਦਿਆਂ ਸ੍ਰੀ ਟੀਨੂੰ ਨੇ ਕਿਹਾ ਕਿ ਐਸ ਸੀ ਸਕਾਲਰਸ਼ਿਪ ਸਕੀਮ ਮੌਜੂਦਾ ਅਕਾਦਮਿਕ ਸਾਲ ਤੋਂ ਹੀ ਸ਼ੁਰੂ ਕੀਤੀ ਜਾਵੇ ਅਤੇ ਪਿਛਲੇ ਬਕਾਏ ਦਲਿਤਾਂ ਨੂੰ ਦਿੱਤੇ ਜਾਣ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਜੋ ਕਿ ਐਸ ਸੀ ਸਕਾਲਰਸ਼ਿਪ ਘੁਟਾਲੇ ਲਈ ਜ਼ਿੰਮੇਵਾਰ ਹਨ, ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ, ਗ੍ਰਿਫਤਾਰ ਕੀਤਾ ਜਾਵੇ ਅਤੇ ਐਸ ਸੀ ਵਿਦਿਆਰਥੀਆਂ ਨਾਲ ਕੀਤੇ ਅਪਰਾਧ ਲਈ ਜੇਲ੍ਹ ਭੇਜਿਆ ਜਾਵੇ ਤਾਂ ਜੋ ਇਹ ਸੰਦੇਸ਼ ਜਾਵੇ ਕਿ ਅਜਿਹੀਆਂ ਕਾਰਵਾਈਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button