ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐੱਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਦਾ ਕੰਮ ਲਾਜ਼ਮੀ ਤੌਰ ‘ਤੇ ਮੁਕੰਮਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ’ਚ ਪਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਵਜ਼ੀਫ਼ੇ ਦੀ ਸਹਾਇਤਾ ਰਾਸ਼ੀ ਕੇਵਲ ਡੀ.ਬੀ.ਟੀ. ਮਾਧਿਅਮ ਰਾਹੀਂ ਲਾਭਪਾਤਰੀ ਦੇ ਆਧਾਰ-ਲਿੰਕਡ ਚਾਲੂ ਬੈਂਕ ਖਾਤੇ ’ਚ ਹੀ ਭੇਜੀ ਜਾਂਦੀ ਹੈ। ਅਜਿਹੇ ’ਚ ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਾਸ਼ੀ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਜਿਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਅਦਾਇਗੀ ਸਿਰਫ਼ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਉਨ੍ਹਾਂ ਦੀਆਂ ਸੂਚੀਆਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸਬੰਧਤ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਸੂਚੀ ’ਚ ਆਪਣਾ ਨਾਂ ਚੈੱਕ ਕਰਨ, ਆਪਣੇ ਖਾਤੇ ਦੀ ਪੜਤਾਲ ਕਰਨ ਤੇ ਤੁਰੰਤ ਆਪਣੇ ਸਬੰਧਤ ਬੈਂਕ ਨਾਲ ਸੰਪਰਕ ਕਰ ਕੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਬਕਾਇਆ ਰਾਸ਼ੀ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੀ ਜਾ ਸਕੇ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.