Press ReleasePunjabTop News

ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।
ਰਾਮ ਰਹੀਮ ਨੇ ਖੁਦ ਹੀ ਖੋਲ੍ਹਤਾ ਵੱਡਾ ਰਾਜ਼, SGPC ਨੇ ਕੀਤੀ ਅਰਦਾਸ, MLA ਨੇ ਕੁੱਟਿਆ SI! D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਤੋਂ ਪੁੱਛਿਆ ਸਵਾਲ, ਲੱਭਣ ਲੱਗਿਆ Sarpanch, Dam ਦੀ ਵੱਡੀ ਗ਼ਲਤੀ! | D5 Channel Punjabi | Tanda Flood
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button