Breaking NewsD5 specialIndiaNewsPoliticsPunjab

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਖ਼ਿਲਾਫ਼ ਅਦਾਲਤ ‘ਚ ਹੋਈ ਸੁਣਵਾਈ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਵਿੱਚ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੋਰ ਘਟਨਾਵਾਂ ਸਬੰਧੀ ਦਾਇਰ ਸ਼ਿਕਾਇਤ ਦੇ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਨਵੰਬਰ ‘ਤੇ ਪਾ ਦਿੱਤੀ ਹੈ। ਇਸ ਸਬੰਧੀ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਸ਼ਿਕਾਇਤਕਰਤਾ ਜਗਦੀਪ ਸਿੰਘ ਗਿੱਲ ਦੇ ਬਿਆਨ ਦਰਜ ਕਰ ਲਏ ਹਨ। ਅਗਲੀ ਸੁਣਵਾਈ ‘ਤੇ ਹੋਰ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

Read Also ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਬਾਦਲ ਖ਼ਿਲਾਫ਼ ਅਦਾਲਤ ‘ਚ ਮੁਕੱਦਮਾ

ਸ਼ਿਕਾਇਤਕਰਤਾ ਜਗਦੀਪ ਸਿੰਘ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਬਲਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਹੈ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਰ ਧਰਮ ਦੇ ਲੋਕ ਸ਼ਰਧਾ ਰੱਖਦੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਿਕਾਇਤ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਪੁਲਿਸ ਨੂੰ ਗੋਲ਼ੀਆਂ ਚਲਾਉਣ ਦੇ ਹੁਕਮ ਦੇਣ ਦਾ ਇਲਜ਼ਾਮ ਲਾਇਆ ਗਿਆ ਹੈ। ਦੋਵਾਂ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button