PunjabTop News

ਪ੍ਰਤਾਪ ਬਾਜਵਾ ਅੱਜ ਪੁਲਿਸ ਸਾਹਮਣੇ ਹੋਣਗੇ ਪੇਸ਼

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵ ਲਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ। ਉੱਥੇ ਹੀ ਦੂਜੇ ਪਾਸੇ ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਕਿਹਾ ਕਿ ਮੇਰੇ ਵੱਲੋਂ ਫੇਜ਼ 7 ਸਥਿਤ ਸਾਈਬਰ ਪੁਲਿਸ ਸਟੇਸ਼ਨ ਪਹੁੰਚ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਨੁੰ ਭਰੋਸਾ ਦਿਵਾਇਆ ਕਿ ਬਾਜਵਾ ਅੱਜ (ਮੰਗਲਵਾਰ) ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣਗੇ।ਬਾਜਵਾ ਖਿਲਾਫ਼ ਇੱਕ ਐਫਆਈਆਰ ਦਰਜ ਕੀਤੀ ਗਈ ਸੀ ਜਦੋਂ ਉਸਨੇ ਸਨਸਨੀਖੇਜ਼ ਖੁਲਾਸਾ ਕੀਤਾ ਸੀ ਕਿ 50 ਗ੍ਰਨੇਡ ਪੰਜਾਬ ਵਿੱਚ ਆਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਅਜੇ ਫਟਣੇ ਬਾਕੀ ਹਨ। ਉਸਨੇ ਖਦਸ਼ਾ ਜਤਾਇਆ ਸੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ 32 ਗ੍ਰਨੇਡਾਂ ਦਾ ਨਿਸ਼ਾਨਾ ਕੌਣ ਹੋਵੇਗਾ।

ਬਾਜਵਾ ਦੇ ਬਿਆਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਖੁਫੀਆ ਅਧਿਕਾਰੀ ਏਆਈਜੀ ਰਵਜੋਤ ਕੌਰ ਧਾਲੀਵਾਲ ਅਤੇ ਐਸਪੀ ਹਰਬੀਰ ਸਿੰਘ ਅਟਵਾਲ ਜਾਂਚ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਅਤੇ ਪੁਲਿਸ ਨੇ ਦੋਸ਼ ਲਗਾਇਆ ਸੀ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button