Breaking NewsD5 specialNewsPunjabTop News

ਪ੍ਰਤਾਪ ਸਿੰਘ ਬਾਜਵਾ ਨੇ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਕੀਤੀ 2.5 ਕਰੋੜ ਰੁਪਏ ਦੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਅਜਿਹੇ ‘ਚ ਸਰਕਾਰ ਜੋ ਵੀ ਉਚਿਤ ਕਦਮ ਉਠਾ ਸਕਦੀ ਸੀ, ਉਹ ਉਠਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਦੇ ਮੰਤਰੀ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸੰਸਦ ਨਿਧੀ ਤੋਂ 2 5 ਕਰੋੜ ਰੁਪਏ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਦੇਣ ਦੀ ਇੱਛਾ ਜਾਹਿਰ ਕੀਤੀ ਹੈ।

ਦੀਪ ਸਿੱਧੂ ਦਾ ਵੱਡਾ ਧਮਾਕਾ ! ਕਿਸਾਨ ਜਥੇਬੰਦੀਆਂ ਨੂੰ ਕਹੀ ਆਹ ਗੱਲ ! ਅੰਦੋਲਨ ‘ਚ ਹੋ ਸਕਦੀ ਹੈ ਐਂਟਰੀ !

ਇਸ ਬਾਰੇ ‘ਚ ਉਨ੍ਹਾਂ ਨੇ ਇੱਕ ਅਖਬਾਰ ਦਾ ਲੇਖ ਟਵਿਟਰ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਮੈਂ ਬਟਾਲਾ,ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਣੇ MPLADS ਫੰਡ ‘ਚੋਂ 2.5 ਕਰੋੜ ਰੁਪਏ ਦੇਣ ਨੂੰ ਤਿਆਰ ਹਾਂ।

ਇਸ ਦੇ ਨਾਲ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਕਾਰਗੁਜਾਰੀ ‘ਤੇ ਵੀ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਹੈ ਕਿ ਕੋਰੋਨਾ ਦੇ ਇਸ ਕਾਲ ‘ਚ ਕੇਂਦਰ ਸਰਕਾਰ ਗਾਇਬ ਹੈ। ਕੋਰੋਨਾ ਦੇ ਕਾਰਨ ਲੋਕ ਮਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਮਹਾਮਾਰੀ ਨੂੰ ਰੋਕਣ ‘ਚ ਅਸਫਲ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button