Breaking NewsD5 specialIndiaNewsPoliticsPunjab

ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਵੱਡਾ ਸਿਆਸੀ ਧਮਾਕਾ

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਸਾਂਸਦ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਹਮਲਾ ਬੋਲਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸ਼ਾਦ ਨੂੰ ਇੱਕ ਚਿੱਠੀ ਲਿਖ ਕੇ ਪੰਜਾਬ ‘ਚ ਡਰੱਗਸ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ – ਹਰਿਆਣਾ ਹਾਈ ਕੋਰਟ ‘ਚ ਰੱਖੀਆਂ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਣ ਅਤੇ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਵੱਡਾ ਸਿਆਸੀ ਧਮਾਕਾ | Partap Singh Bajwa | Latest News

ਕਾਂਗਰਸੀ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਚਿੱਠੀ ‘ਚ ਕਿਹਾ ਹੈ ਕਿ ਇਸ ਮਾਮਲੇ ‘ਚ ਨਾ ਤਾਂ ਭਾਰਤ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਠੀਕ ਤਰ੍ਹਾਂ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਵਜ੍ਹਾ ਨਾਲ ਜਿੰਨ੍ਹੇ ਵੱਡੇ ਨਾਮਾਂ ਦਾ ਖੁਲਾਸਾ ਪੰਜਾਬ ਪੁਲਿਸ ਦੀ ਐਸਟੀਐਫ ਦੀ ਸੀਲ ਬੰਦ ਰਿਪੋਰਟ ‘ਚ ਹੋਣਾ ਚਾਹੀਦਾ ਹੈ ਉਹ ਨਹੀਂ ਹੋ ਪਾ ਰਿਹਾ ਅਤੇ ਨਾ ਹੀ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਆਪਣਾ ਪੱਖ ਸਹੀ ਤਰ੍ਹਾਂ ਹਾਈਕੋਰਟ ‘ਚ ਰੱਖ ਰਹੀ ਹੈ।

BREAKING | ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਧੂ ਮੂਸੇਵਾਲਾ ਦੀ ਪੇਸ਼ | Sidhu Moosewala at Sri Akal Takhat Sahib

ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਚਿੱਠੀ ਵਿੱਚ ਰਵੀਸ਼ੰਕਰ ਪ੍ਰਸ਼ਾਦ ਨੂੰ ਯਾਦ ਕਰਵਾਇਆ ਹੈ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਵੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਆਪਣਾ ਪੱਖ ਮਜ਼ਬੂਤੀ ਦੇ ਨਾਲ ਹਾਈ ਕੋਰਟ ‘ਚ ਰੱਖਣਾ ਚਾਹੀਦਾ ਹੈ ਤਾਂ ਕਿ ਪੰਜਾਬ ਵਿੱਚ ਡਰੱਗਸ ਦੇ ਮਾਮਲਿਆਂ ‘ਚ ਸ਼ਾਮਿਲ ਵੱਡੇ ਨਾਮਾਂ ਦਾ ਖੁਲਾਸਾ ਹੋਵੇ ਅਤੇ ਉਨ੍ਹਾਂ ਨੂੰ ਸਜ਼ਾ ਮਿਲ ਸਕੇ।

ਫੁਕਰੇ ਮੁੰਡੇ ਮਾਰਦੇ ਸੀ ਧੂੰਆਂ, ਪੁਲਿਸ ਨੇ ਕਰਤਾ LIVE ਇੰਜਣ | Latest News

ਕੀ ਹੈ ਮਾਮਲਾ
ਦਰਅਸਲ ਪੰਜਾਬ – ਹਰਿਆਣਾ ਹਾਈ ਕੋਰਟ ਨੇ ਡਰੱਗ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਇੰਵੈਸਟੀਗੇਸ਼ਨ ਟੀਮ ( ਐਸਆਈਟੀ ) ਦਾ ਗਠਨ ਕੀਤਾ ਸੀ। ਇਸ ਐਸਆਈਟੀ ਨੇ ਸਿਆਸਤਦਾਨਾਂ, ਪੁਲਿਸ ਅਤੇ ਤਸਕਰਾਂ ਦੇ ਮਾਮਲਿਆਂ ‘ਤੇ ਇੱਕ ਰਿਪੋਰਟ ਹਾਈ ਕੋਰਟ ਨੂੰ ਸੌਂਪੀ ਸੀ, ਜੋ ਦੋ ਸਾਲ ਤੋਂ ਖੋਲੀ ਨਹੀਂ ਗਈ ਹੈ। ਪ੍ਰਤਾਪ ਸਿੰਘ ਬਾਜਵਾ ਦਾ ਇਲਜ਼ਾਮ ਹੈ ਕਿ ਪੰਜਾਬ ਵਿੱਚ ਡਰੱਗ ਮਾਫੀਆ ਨਾਲ ਜੁੜੀ ਜਾਂਚ ਨੂੰ ਸਹੀ ਤਰੀਕੇ ਨਾਲ ਹੈਂਡਲ ਨਹੀਂ ਕੀਤਾ ਜਾ ਰਿਹਾ ਹੈ।

ਪਰਗਟ ਸਿੰਘ ਤੋਂ ਬਾਅਦ ਇਕ ਹੋਰ MLA ਭੜਕਿਆ, 2500 ਪੈਨਸ਼ਨ ਦੇਣ ਦਾ ਵਾਅਦਾ ਨਹੀਂ ਕੀਤਾ | MLA | Punjab

CM ਨੂੰ 365 ਦਿਨਾਂ ਕਰਨਾ ਹੋਵੇਗਾ ਕੰਮ
ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਜੇਕਰ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 365 ਦਿਨਾਂ ‘ਚ ਕੰਮ ਨਹੀਂ ਕੀਤਾ ਤਾਂ ਪੰਜਾਬ ‘ਚ ਕਾਂਗਰਸ ਦੀ ਕਿਸ਼ਤੀ ਡੁੱਬ ਜਾਵੇਗੀ। ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਤਰਸਯੋਗ ਹਨ। ਜੇਕਰ ਮੁੱਖਮੰਤਰੀ ਨੇ 365 ਦਿਨ ਲੋਕਾਂ ਦੇ ਕੰਮ ਨਾ ਕੀਤੇ ਤਾਂ ਪੰਜਾਬ ਅਤੇ ਕਾਂਗਰਸ ਪਾਰਟੀ ਨੂੰ ਉਸਦਾ ਖਾਮਿਆਜਾ ਭੁਗਤਣਾ ਪਵੇਗਾ। 3 ਸਾਲ ਦੀ ਕਾਰਗੁਜਾਰੀ ਪੰਜਾਬ ਸਰਕਾਰ ਦੀ ਜਿਸ ਤਰ੍ਹਾਂ ਦੀ ਰਹੀ ਹੈ ਉਸ ਬਾਰੇ ਸਾਰਿਆ ਨੂੰ ਪਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button