PunjabTop News

ਪ੍ਰਧਾਨ ਦਾ ਅਸਤੀਫ਼ਾ ਨੌਜਵਾਨਾਂ ਦੀ ਜਿੱਤ: ਵੜਿੰਗ

ਕਿਹਾ: ਪੰਜਾਬ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਸੰਘਰਸ਼ ਨਹੀਂ ਰੁਕੇਗਾ

ਚੰਡੀਗੜ੍ਹ, 25 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਨੌਜਵਾਨਾਂ ਦੀ ਇੱਕ ਭ੍ਰਿਸ਼ਟ ਅਤੇ ਹੰਕਾਰੀ ਸਰਕਾਰ ਖ਼ਿਲਾਫ਼ ਜਿੱਤ ਕਰਾਰ ਦਿੱਤਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਜਿੱਥੇ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ, ਉੱਥੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਜੇ ਵੀ ਆਪਣੇ ਅਹੁਦੇ ‘ਤੇ ਬਣੇ ਹੋਏ ਹਨ ਅਤੇ ਉਨ੍ਹਾਂ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਹ ਲੜਾਈ ਜਾਰੀ ਰਹੇਗੀ। ਕਾਂਗਰਸ ਪਾਰਟੀ ਪੇਪਰ ਲੀਕ ਮਾਮਲਿਆਂ ਲਈ ਸਿੱਖਿਆ ਮੰਤਰੀ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਜਵਾਬਦੇਹ ਠਹਿਰਾਏਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਵੀ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇੱਕ ਤਾਨਾਸ਼ਾਹੀ ਅਤੇ ਹੰਕਾਰੀ ਸਰਕਾਰ ਖ਼ਿਲਾਫ਼ ਮੋਰਚੇ ਦੀ ਅਗਵਾਈ ਕੀਤੀ, ਜਿਹੜੀ ਕਿਸੇ ਵੀ ਹਾਲਤ ਵਿੱਚ ਝੁਕਣ ਲਈ ਤਿਆਰ ਨਹੀਂ ਸੀ।

ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਦੀ ਅਗਵਾਈ ਤੋਂ ਬਾਅਦ ਸਰਕਾਰ ਹਿੱਲ ਗਈ ਸੀ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਤਾਨਾਸ਼ਾਹੀ ਅਤੇ ਨਿਰੰਕੁਸ਼ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹ ਕੇ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button