Breaking NewsD5 specialIndiaNewsPoliticsPress ReleasePunjabTop News

ਪ੍ਰਧਾਨ ਮੰਤਰੀ ਦੀਆਂ ਕਿਸਾਨ ਪੱਖੀ ਨੀਤੀਆਂ ਨੇ ਖੇਤੀ ਸੈਕਟਰ ਨੂੰ ਲਾਭ ਪਹੁੰਚਾਉਣ ਲਈ ਖੇਤੀ ਅਰਥਚਾਰੇ ਅਤੇ ਭਲਾਈ ਸਕੀਮਾਂ ਨਾਲ ਹੁਲਾਰਾ ਦਿੱਤਾ ਹੈ: ਲਾਲਪੁਰਾ

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਉਨੰਤ ਖੇਤੀ ਅਤੇ ਦੁੱਗਣੀ ਆਮਦਨ ਲਈ ਕਈ ਸਕੀਮਾਂ ਚਲਾਈਆਂ ਹਨ: ਇਕਬਾਲ ਸਿੰਘ ਲਾਲਪੁਰਾ

ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਅਤੇ ਉੱਨਤ ਖੇਤੀ ਲਈ ਉਤਸ਼ਾਹਿਤ ਕਰਨ ਲਈ ਕਦਮ ਚੁੱਕੇ ਹਨ। ਇਸ ਦੇ ਲਈ ਕਈ ਸਕੀਮਾਂ ਜ਼ਮੀਨੀ ਪੱਧਰ ‘ਤੇ ਉਤਾਰੀਆਂ ਗਈਆਂ ਹਨ। ਮੋਦੀ ਸਰਕਾਰ ਨੇ ਕਿਸਾਨ ਦੀ ਤਰੱਕੀ ਲਈ ‘ਇਕ ਰਾਸ਼ਟਰ, ਇਕ ਖੇਤੀ ਮੰਡੀ’ ਬਣਾਉਣ ਦਾ ਰਾਹ ਪੱਧਰਾ ਕੀਤਾ ਹੈ। ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਹੇਠ ਭਾਜਪਾ ਦੀ ਕੇਂਦਰ ਸਰਕਾਰ ਨੇ 2022-23 ਲਈ 1,23,960.75 ਦੇ ਵੱਡੇ ਬਜਟ ਅਲਾਟਮੈਂਟ ਨਾਲ ਖੇਤੀਬਾੜੀ ਸੈਕਟਰ ਨੂੰ ਹੁਲਾਰਾ ਦਿੱਤਾ ਹੈ।

Raja Warring ਨੂੰ ਪ੍ਰਧਾਨ ਬਣਾਉਣ ‘ਤੇ Sidhu ਦਾ ਐਲਾਨ! ਮੋਦੀ ਦੀ ਕਿਸਾਨਾਂ ਨੂੰ ਖੁਸ਼ਖਬਰੀ | D5 Channel Punjabi

ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ‘ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ ਹੁਣ ਤੱਕ 11.78 ਕਰੋੜ ਕਿਸਾਨਾਂ ਨੂੰ 10 ਕਿਸ਼ਤਾਂ ਵਿੱਚ ਸਿੱਧੇ ਤੌਰ ‘ਤੇ 1.82 ਲੱਖ ਕਰੋੜ ਰੁਪਏ ਦਾ ਲਾਭ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਇਆ ਜਾ ਚੁੱਕਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਕਿਸਾਨ ਸਨਮਾਨ ਨਿਧੀ ਰਾਹੀਂ 1.30 ਲੱਖ ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ। ਖੇਤੀ ਬਜਟ ਦੇ ਤਹਿਤ ਮੋਦੀ ਸਰਕਾਰ ਨੇ ਵਿੱਤੀ ਸਾਲ 2022-23 ‘ਚ 1,23,960.75 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ। 2009 ਤੋਂ 2014 ਤੱਕ ਕਾਂਗਰਸ ਦੀ ਮਨਮੋਹਨ ਸਰਕਾਰ ਤੱਕ ਦੇ ਪੰਜ ਸਾਲਾਂ ਵਿੱਚ ਖੇਤੀ ਬਜਟ ਵਿੱਚ 8.5 ਫੀਸਦੀ ਦਾ ਮਾਮੂਲੀ ਵਾਧਾ ਹੋਇਆ ਸ, ਜਦੋਂ ਕਿ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 2014 ਤੋਂ 2019 ਤੱਕ ਖੇਤੀ ਬਜਟ ਵਿੱਚ ਲਗਭਗ 38 ਫੀਸਦੀ ਦਾ ਵਾਧਾ ਹੋਇਆ ਹੈ।

‘ਆਪ’ ’ਚ ਛਿੜਿਆ ਕਲੇਸ਼ ! MLA ਨੇ ਘੇਰੀ ਆਪਣੀ ਹੀ ਸਰਕਾਰ

ਇਹ ਅੰਕੜਾ ਮੋਦੀ ਸਰਕਾਰ ਦੀ ਕਿਸਾਨ ਪੱਖੀ ਨੀਅਤ, ਨੀਤੀ ਅਤੇ ਲੀਡਰਸ਼ਿਪ ਦਾ ਪ੍ਰਤੱਖ ਪ੍ਰਮਾਣ ਹੈ। ਲਾਲਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ‘ਸੋਇਲ ਹੈਲਥ ਕਾਰਡ ਸਕੀਮ’ ਤਹਿਤ 23 ਕਰੋੜ ਕਿਸਾਨਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ‘ਕਿਸਾਨ ਕ੍ਰੈਡਿਟ ਕਾਰਡ ਸਕੀਮ’ ਤਹਿਤ 2.94 ਕਰੋੜ ਕਿਸਾਨਾਂ ਨੂੰ 3.22 ਲੱਖ ਕਰੋੜ ਰੁਪਏ ਤੱਕ ਦੀ ਕਰਜ਼ਾ ਸੀਮਾ ਦਿੱਤੀ ਗਈ ਹੈ। ‘ਫ਼ਸਲ ਬੀਮਾ ਯੋਜਨਾ’ ਤਹਿਤ 36 ਕਰੋੜ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 1,07,059 ਕਰੋੜ ਰੁਪਏ ਦੇ ਕਲੇਮ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਲਾਲਪੁਰਾ ਨੇ ਕਿਹਾ ਕਿ ਮਨਮੋਹਨ ਸਿੰਘ ਸਰਕਾਰ ਨੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐਮਐਸ ਪੀ) ਦੀ ਮੰਗ ਨੂੰ ਲੈ ਕੇ ਗਠਿਤ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ 10 ਸਾਲਾਂ ਤੱਕ ਠੰਢੇ ਬਸਤੇ ਵਿੱਚ ਪਾ ਕੇ ਰੱਖਿਆ।

Khabar Tod : Congress ‘ਚ ਬਗਾਵਤ! Modi ਨੇ Khattar ਨੂੰ ਦਿੱਤਾ Punjab ਦਾ ਹੱਕ | D5 Channel Punjabi

ਮੋਦੀ ਸਰਕਾਰ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲਾਂ ‘ਤੇ ਲਾਗਤ ਮੁੱਲ ਦਾ ਡੇਢ ਗੁਣਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਫੈਸਲਾ ਕੀਤਾ ਹੈ। ਮੋਦੀ ਸਰਕਾਰ ਦੇ 8 ਸਾਲਾਂ ਦੇ ਕਾਰਜਕਾਲ ‘ਚ ਹੁਣ ਤੱਕ ਹਾੜੀ ਅਤੇ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਚਾਰ ਵਾਰ ਵਾਧਾ ਕੀਤਾ ਗਿਆ ਹੈ। ਖੇਤੀਬਾੜੀ ਦੇ ਬੁਨਿਆਦੀ ਢਾਂਚੇ ‘ਤੇ ਖਰਚ ਕਰਨ ਲਈ 1 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਹੁਣ ਤੱਕ 11,632 ਪ੍ਰੋਜੈਕਟਾਂ ਲਈ 8,585 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਜਾ ਚੁੱਕੇ ਹਨ। ਕਿਸਾਨਾਂ ਨੂੰ ਡੀਏਪੀ ਖਾਦ ਦੀ ਪ੍ਰਤੀ ਥੈਲੀ 1200 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਵੱਡੀ ਖ਼ਬਰ: ਕਾਂਗਰਸ ਨੇ ਬਾਹਰ ਕੱਢਿਆ ਵੱਡਾ ਲੀਡਰ, ਪਾਰਟੀ ’ਤੇ ਚੁੱਕਦਾ ਸੀ ਸਵਾਲ

ਔਨਲਾਈਨ ਮੰਡੀਕਰਨ ਲਈ 1.73 ਕਰੋੜ ਕਿਸਾਨ ਰਜਿਸਟਰਡ ਹੋ ਚੁੱਕੇ ਹਨ ਅਤੇ ਇਸ ਰਾਹੀਂ ਹੁਣ ਤੱਕ ਕਰੀਬ 1.87 ਲੱਖ ਕਰੋੜ ਰੁਪਏ ਦਾ ਕਾਰੋਬਾਰ ਹੋ ਚੁੱਕਾ ਹੈ। ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾ ਕੀਤਾ ਗਿਆ ਅਤੇ ਗੰਨੇ ਦੀ ਐਫ.ਆਰ.ਪੀ. ਵਧਾਈ ਗਈI ‘ਕਿਸਾਨ ਮਾਨ-ਧਨ ਯੋਜਨਾ’ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ 3,000 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਅੰਨਦਾਤਾ ਆਯ ਸੰਰਕਸ਼ਣ ਅਭਿਆਨ’ (ਪੀਐੱਮ-ਆਸ਼ਾ) ਤਹਿਤ ਸੂਬਿਆਂ ਨੂੰ ਇੱਕ ਤੋਂ ਵੱਧ ਸਕੀਮਾਂ ਦਾ ਵਿਕਲਪ ਮਿਲਿਆ ਹੈ। ਜੇਕਰ ਬਾਜ਼ਾਰ ਦੀਆਂ ਕੀਮਤਾਂ ਸਮਰਥਨ ਮੁੱਲ ਤੋਂ ਹੇਠਾਂ ਆਉਂਦੀਆਂ ਹਨ, ਤਾਂ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਏਗੀ ਅਤੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰੇਗੀ।

ਵੜਿੰਗ ਦੀ ਪ੍ਰਧਾਨਗੀ ਨੂੰ ਲੈ ਕੇ ਪਿਆ ਕਲੇਸ਼! ਸਿੱਧੂ ਬਣਾਊ ਨਵੀਂ ਪਾਰਟੀ ?D5 Channel Punjabi

ਇਹ ਸਕੀਮ ਸੂਬਿਆਂ ਵਿੱਚ ਤੇਲ ਬੀਜਾਂ ਦੇ ਉਤਪਾਦਨ ਦੇ 25% ‘ਤੇ ਵੀ ਲਾਗੂ ਹੈ। ਬੀਜ ਸੇ ਬਜ਼ਾਰ ਤਕ ਯੋਜਨਾ ਕਿਸਾਨਾਂ ਦੇ ਸਸ਼ਕਤੀਕਰਨ ਲਈ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲ ਹੈ। ਕਿਸਾਨ ਸੰਪਦਾ ਯੋਜਨਾ ਨੇ ਸਪਲਾਈ ਚੇਨ ਨੂੰ ਮਜ਼ਬੂਤ ਕੀਤਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਖਾਦ ਸਬਸਿਡੀ ਸਕੀਮ ਤਹਿਤ ਹੁਣ ਮੋਦੀ ਸਰਕਾਰ ਨੇ 70,000 ਕਰੋੜ ਰੁਪਏ ਤੋਂ ਵੱਧ ਦੀ ਖਾਦ ਸਬਸਿਡੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਦਾ ਫੈਸਲਾ ਕੀਤਾ ਹੈ। ਹਰ ਘਰ ਬਿਜਲੀ ਦੇਣ ਤੋਂ ਬਾਅਦ ਮੋਦੀ ਸਰਕਾਰ ਹੁਣ ਹਰ ਖੇਤ ਨੂੰ 24 ਘੰਟੇ ਬਿਜਲੀ ਦੇਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਹੁਣ ਕਿਸਾਨਾਂ ਤੋਂ 3 ਲੱਖ ਰੁਪਏ ਤੱਕ ਦਾ ਕਰਜ਼ਾ ਲੈਣ ਦੀ ਪ੍ਰਕਿਰਿਆ ‘ਤੇ ਕੋਈ ਫੀਸ ਨਹੀਂ ਲਈ ਜਾਵੇਗੀ।

Raja Warring ਦੀ ਜਾਊ ਪ੍ਰਧਾਨਗੀ? ਕਾਂਗਰਸ ‘ਚ ਪਿਆ ਗਾਹ! ਪ੍ਰਧਾਨ ਮੰਤਰੀ ਨੇ ਖੁਸ਼ ਕਰਤੇ ਕਿਸਾਨ | D5 Channel Punjabi

ਹੁਣ ਕਿਸਾਨਾਂ ਨੂੰ ਪ੍ਰੋਸੈਸਿੰਗ, ਨਿਰੀਖਣ ਫੀਸ ਜਾਂ ਸਰਵਿਸ ਚਾਰਜ ਨਹੀਂ ਦੇਣੇ ਪੈਣਗੇ। ਇਸ ਤੋਂ ਇਲਾਵਾ ‘ਕਿਸਾਨ ਰੇਲ ਯੋਜਨਾ’, ‘ਕਿਸਾਨ ਉਡਾਨ ਯੋਜਨਾ’ ਅਤੇ ‘ਕਿਸਾਨ ਚੈਨਲ’ ਆਦਿ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਸਾਉਣੀ ਦੇ ਮੰਡੀਕਰਨ ਸਮੇਂ (ਕੇ. ਐੱਮ. ਐੱਸ.) 2021-22 ਦੌਰਾਨ 05.10.2021 ਤੱਕ 563.60 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ 2,87,552 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਨਾਲ 29,907 ਕਿਸਾਨਾਂ ਨੂੰ ਲਾਭ ਹੋਇਆ ਹੈ। ਹਰਿਆਣਾ ਵਿੱਚ ਕੁੱਲ 1,46,509 ਮੀਟਰਕ ਟਨ ਅਤੇ ਪੰਜਾਬ ਵਿੱਚ 1,41,043 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Naib Tehsildar : ਵਿਦੇਸ਼ ‘ਚ ਬੈਠ ਹੀ ਖ਼ਰੀਦ ਸਕਦੇ ਹੋ ਜ਼ਮੀਨ, ਮਿੰਟਾਂ ‘ਚ ਹੋ ਜਾਵੇਗੀ ਰਜਿਸਟਰੀ | D5 Channel Punjabi

ਹਾੜੀ ਦੇ ਮੰਡੀਕਰਨ ਸੀਜ਼ਨ 2021-22 ਦੀ ਸਮਾਪਤੀ ਤੋਂ ਬਾਅਦ 433.32 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਪਿਛਲੇ ਸਾਲ ਭਾਵ 2020-21 ਵਿੱਚ 389.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਕੇਂਦਰ ਸਰਕਾਰ ਨੇ ਦੱਸਿਆ ਕਿ ਇਸ ਸਾਲ 49.15 ਲੱਖ ਕਿਸਾਨਾਂ ਨੂੰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਮਿਲਿਆ ਹੈ। ਇਨ੍ਹਾਂ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਰਿਕਾਰਡ 85,581.39 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਮੋਦੀ ਸਰਕਾਰ ਹੁਣ ਕੁਦਰਤੀ ਖੇਤੀ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਦੇਸ਼ ਭਰ ‘ਚ ਰਸਾਇਣ ਮੁਕਤ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਮੋਦੀ ਸਰਕਾਰ ਦੀ ਅਗਵਾਈ ਵਿੱਚ ਹੀ ਸੰਭਵ ਹੋ ਸਕਿਆ ਹੈ, ਕਿਉਂਕਿ ਮੋਦੀ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button